ਵੱਖ ਵੱਖ ਥਾਵਾਂ ਤੇ ਲੰਗਰ ਦੀ ਕੀਤੀ ਸ਼ੁਰੂਆਤ

ਫ਼ੈਕ੍ਟ ਸਮਾਚਾਰ ਸੇਵਾ
ਅੰਮ੍ਰਿਤਸਰ ਜੂਨ 27
ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਕੇਦਰੀ ਹਲਕੇ ਅਧੀਨ ਕਈ ਥਾਵਾਂ ਤੇ ਲੰਗਰ ਦੀ ਸੁਰੂਆਤ ਕੀਤੀ ਅਤੇ ਵਾਰਡ ਨੰ: 57 ਅਧੀਨ ਪੈਦੇ ਇਲਾਕੇ ਮੇਹਰਪੁਰਾ ਵਿਖੇ ਭਗਤ ਕਬੀਰ ਮੰਦਰ ਵਿਚ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੰਦਰ ਕਮੇਟੀ ਵਲੋ ਸੋਨੀ ਨੂੰ ਭਗਤ ਕਬੀਰ ਜੀ ਦੀ ਫੋਟੋ ਦੇ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸੋਨੀ ਨੇ ਭਗਤ ਕਬੀਰ ਧਰਮਸ਼ਾਲਾ ਕਮੇਟੀ ਨੂੰ ਧਰਮਸ਼ਾਲਾ ਦੇ ਸੁੰਦਰੀਕਰਨ ਲਈ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸੋਨੀ ਨੇ ਕਿਹਾ ਕਿ ਭਗਤ ਕਬੀਰ ਜੀ ਨੇ ਸਮੁੱਚੀ ਮਾਨਵਤਾ ਨੂੰ ਭਲਾਈ ਲਈ ਅਨੇਕਾਂ ਕੰਮ ਕੀਤੇ ਸਨ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀ ਭਗਤ ਕਬੀਰ ਜੀ ਵਲੋ ਦਿਖਾਏ ਗਏ ਰਸਤੇ ਤੇ ਚੱਲੀਏ । ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋ ਸੰਤ ਕਬੀਰ ਜੀ ਦੀ ਯਾਦ ਵਿਚ ਸਥਾਪਤ ਕੀਤੀ ਜਾਣ ਵਾਲੀ ਚੇਅਰ ਵਲੋ ਮਹਾਨ ਕਵੀ ਦੇ ਜੀਵਨ ਅਤੇ ਫਿਲਾਸਫੀ ਬਾਰੇ ਖੋਜ ਕੀਤੀ ਜਾਵੇਗੀ। ਸੋਨੀ ਨੇ ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਨੂੰ ਸਹੀ ਮਾਅਨਿਆਂ ਵਿਚ ਅਪਣਾਉਨ ਦਾ ਸੱਦਾ ਦਿੱਤਾ ਤਾਂ ਕਿ ਜਾਤ,ਰੰਗ,ਨਸਲ ਅਤੇ ਧਰਮ ਦੀਆਂ ਸੋੜੀਆਂ ਵਲਗਣਾਂ ਤੋ ਉਪਰ ਉਠ ਕੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਕੋਸਲਰ ਵਿਕਾਸ ਸੋਨੀ, ਸਰਬਜੀਤ ਸਿੰਘ ਲਾਟੀ, ਪਰਮਜੀਤ ਸਿੰਘ ਚੋਪੜਾ, ਸੰਕਰ ਅਰੋੜਾ, ਗੁਰਨਾਮ ਸਿੰਘ ਗਾਮਾ, ਰਕੇਸ਼ ਸਹਿਦੇਵ, ਸੋਮਨਾਥਤਜਿੰਦਰ ਹੈਪੀ, ਸੋਨੂੰ ਭਾਟੀਆ, ਤਰਲੋਚਨ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵੱਖ ਵੱਖ ਥਾਵਾਂ ਤੇ ਲੰਗਰ ਦੀ ਸ਼ੁਰੂਆਤ ਕਰਦੇ ਹੋਏ। ਨਾਲ ਹਨ ਕੋਸਲਰ ਵਿਕਾਸ ਸੋਨੀ। ਭਗਤ ਕਬੀਰ ਮੰਦਰ ਕਮੇਟੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੂੰ ਸਨਮਾਨਤ ਕਰਦੀ ਹੋਈ।

More from this section