ਧਰਮ ਤੇ ਵਿਰਸਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਧਾਰੀਵਾਲ ਕਲੇਰ ਵਿਖੇ ਗੁਰਮਤਿ ਕੈਂਪ ਲਾਇਆ

ਫ਼ੈਕ੍ਟ ਸਮਾਚਾਰ ਸੇਵਾ ਅਜਨਾਲਾ , ਜੁਲਾਈ 13

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਨੂੰ ਸਿੱਖੀ ਨਾਲ ਜੋੜਣ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਮਰਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਰਹਿਨੁਮਾਈ ਹੇਠ ਮਾਸਟਰ ਅਮਰੀਕ ਸਿੰਘ ਵਿਛੋਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਿੰਡ ਧਾਰੀਵਾਲ ਕਲੇਰ ਵਿਖੇ ਬੱਚਿਆਂ ਦਾ ਗੁਰਮਤਿ ਸਿਖਲਾਈ ਲਗਾਇਆ ਗਿਆ।ਕੈਂਪ ਵਿਚ ਵਿਦਿਆਰਥੀ ਵੱਧ ਚੜ੍ਹ ਕੇ ਹਿੱਸਾ ਲਿਆ।

ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਅਤੇ ਭਾਈ ਸੁਖਰਾਜ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਗੁਰਬਾਣੀ, ਗੁਰ-ਇਤਿਹਾਸ, ਸਿੱਖ ਰਹਿਤ ਮਰਿਆਦਾ, ਗੁਰਮਤਿ ਸਿਧਾਤਾਂ ਅਤੇ ਵਾਤਾਵਰਣ ਦੀ ਸਮੱਸਿਆ ਤੋਂ ਜਾਣੂ ਕਰਵਾਇਆ। ਸਮਾਪਤੀ ਤੇ ਵਿਦਿਆਰਥੀਆਂ ਦੇ ਸਵਾਲ ਜਵਾਬ ਮੁਕਾਬਲੇ ਕਰਵਾਉਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਕਰਮਬੀਰ ਸਿੰਘ ਕਿਆਮਪੁਰ, ਰੁਪਿੰਦਰ ਸਿੰਘ ਰੂਬੀ ਸਾਬਕਾ ਚੇਅਰਮੈਨ, ਭਾਈ ਬਲਕਾਰ ਸਿੰਘ ਅਜਨਾਲਾ ਵੱਲੋਂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ, ਮੈਡਲ ਸਰਟੀਫਿਕੇਟ ਤੇ ਫਰੀ ਲਿਟਰੇਚਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਿਰਮਨਪ੍ਰਰੀਤ ਸਿੰਘ, ਸੁਖਮਨ ਸਿੰਘ, ਰਣਬੀਰ ਸਿੰਘ, ਸ਼ਿਵਦੇਵ ਸਿੰਘ, ਗੁਰਲਾਲ ਸਿੰਘ, ਧਿਆਨ ਸਿੰਘ ਆਦਿ ਹਾਜ਼ਰ ਸਨ।

More from this section