ਪੰਜਾਬ

ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਕੇ ਕੌਮੀ ਲੋਕ ਅਦਾਲਤ ਰਾਹੀਂ ਨਿਪਟਾਉਣ ਲਈ ਪੈਨਲ ਵਕੀਲਾਂ ਦੀ ਅਦਾਲਤਾਂ ‘ਚ ਨਿਯੁਕਤੀ

ਫ਼ੈਕ੍ਟ ਸਮਾਚਾਰ ਸੇਵਾ
ਪਟਿਆਲਾ, ਜੁਲਾਈ 03
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਰਾਜਿੰਦਰ ਅਗਰਵਾਲ ਨੇ ਇੱਕ ਨਿਵੇਕਲਾ ਉਪਰਾਲਾ ਕਰਦਿਆਂ ਪੈਨਲ ਵਕੀਲਾਂ ਨੂੰ ਜ਼ਿਲ੍ਹੇ ਦੀ ਹਰੇਕ ਅਦਾਲਤ ‘ਚ ਅਜਿਹੇ ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਨ ਲਈ ਨਿਯੁਕਤ ਕੀਤਾ ਹੈ, ਜਿਨ੍ਹਾਂ ਨੂੰ ਜ਼ਿਲ੍ਹੇ ‘ਚ 10 ਜੁਲਾਈ ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਰਾਹੀਂ ਨਿਪਟਾਇਆ ਜਾ ਸਕੇ। ਰਾਜਿੰਦਰ ਅਗਰਵਾਲ ਨੇ ਅਜਿਹੇ ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਨ ਲਈ ਪੈਨਲ ਵਕੀਲਾਂ ਨਾਲ ਇੱਕ ਬੈਠਕ ਵੀ ਕੀਤੀ। ਉਨ੍ਹਾਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ-ਕਮ-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਅਜੈ ਤਿਵਾੜੀ ਦੀ ਅਗਵਾਈ ਵਿੱਚ 10 ਜੁਲਾਈ ਨੂੰ ਲਗਾਈ ਜਾਣ ਵਾਲੀ ਇਹ ਕੌਮੀ ਲੋਕ ਅਦਾਲਤ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਅਹਿਮ ਸਾਬਤ ਹੋਵੇਗੀ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕਿਹਾ ਕਿ ਇਸ ਕੌਮੀ ਲੋਕ ਅਦਾਲਤ ‘ਚ ਹਰ ਤਰ੍ਹਾਂ ਦੇ ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਵਿਡ-19 ਕਾਰਣ ਕੇਸਾਂ ਨਾਲ ਸੰਬੰਧਤ ਵਿਅਕਤੀਆਂ ਦਾ ਕੋਰਟ ਕੰਪਲੈਕਸ ਵਿੱਚ ਆਉਣਾ ਬਹੁਤ ਘੱਟ ਹੋ ਗਿਆ ਹੈ ਅਤੇ ਇਸੇ ਕਰਕੇ ਇਨ੍ਹਾਂ ਮਾਮਲਿਆਂ ਨਾਲ ਸਬੰਧਤ ਵਿਕਅਤੀਆਂ/ਵਾਦੀਆਂ ਵੱਲੋਂ ਲੋਕ ਅਦਾਲਤ ਵਿੱਚ ਸਮਝੌਤੇ ਲਈ ਆਪਣੇ ਕੇਸ ਲਗਾਉਣ ਦੀ ਸੰਭਾਵਨਾ ਮੱਧਮ ਜਾਪਦੀ ਹੈ, ਜਿਸ ਕਰਕੇ ਅਜਿਹੇ ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਨ ਲਈ ਪੈਨਲ ਵਕੀਲਾਂ ਨੂੰ ਹਰੇਕ ਅਦਾਲਤ ‘ਚ ਨਿਯੁਕਤ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ। ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਸਮਝੌਤਾ ਯੋਗ ਕੇਸਾਂ ਦੀ ਪਹਿਚਾਣ ਕਰਨ ਤੋਂ ਬਾਅਦ, ਪੈਨਲ ਐਡਵੋਕੇਟਸ ਉਨਾਂ ਕੇਸਾਂ