View in English:
August 13, 2025 10:48 am

ਸਰਕਾਰੀ ਬੱਸਾਂ ਦੀ ਹੜਤਾਲ 13 ਅਗਸਤ ਤਕ ਮੁਲਤਵੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਗਸਤ 8

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ ਦਿੱਤੇ ਗਏ ਅਲਟੀਮੇਟਮ ਮੁਤਾਬਕ ਅੱਜ ਬਾਅਦ ਦੁਪਹਿਰ ਚੱਕਾ ਜਾਮ ਕਰ ਦਿੱਤਾ ਗਿਆ ਸੀ , ਹਾਲਾਂਕਿ ਕੁਝ ਹੀ ਦੇਰ ਬਾਅਦ ਪੰਜਾਬ ਸਰਕਾਰ ਵੱਲੋਂ ਟੈਂਡਰ ਡਿਲੇਅ ਦਾ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਤੋਂ ਬਾਅਦ ਹੜਤਾਲ 13 ਅਗਸਤ ਤਕ ਮੁਲਤਵੀ ਕਰ ਦਿੱਤੀ ਗਈ ਹੈ।

ਦਰਅਸਲ ਯੂਨੀਅਨ ਪ੍ਰਧਾਨ ਰੇਸ਼ਮ ਸਿੰਘ ਨੇ ਇਕ ਪੱਤਰ ਜਾਰੀ ਕੀਤਾ ਹੈ ਜਿਸ ਵਿਚ ਲਿਖਿਆ ਹੈ ਕਿ ਜਥੇਬੰਦੀ ਦੇ ਸੰਘਰਸ਼ ਨੂੰ ਵੇਖਦਿਆਂ ਹੋਇਆਂ ਪੰਜਾਬ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ ਸਰਕਾਰ ਵੱਲੋਂ ਡਿਲੇਅ ਕਰ ਦਿੱਤਾ ਗਿਆ ਹੈ ਤੇ ਬਜਟ ਰਿਲੀਜ਼ ਕਰ ਦਿੱਤਾ ਗਿਆ ਹੈ। ਉਪਰੰਤ ਜਥੇਬੰਦੀ ਦੀਆਂ ਮੰਗਾ ਦੇ ਹੱਲ ਲਈ 13 ਅਗਸਤ ਨੂੰ ਮੀਟਿੰਗ ਫਿਕਸ ਕੀਤੀ ਗਈ ਹੈ। ਸੋ, ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਤਰੁੰਤ ਹੜਤਾਲ ਸਮੇਤ ਐਕਸ਼ਨਾਂ ਨੂੰ ਮੁਲਤਵੀ ਕੀਤਾ ਜਾਦਾ ਹੈ। ਜੇਕਰ 13 ਅਗਸਤ ਨੂੰ ਮੰਗਾਂ ਦਾ ਹੱਲ ਨਾ ਕੀਤਾ ਤਾਂ 14 ਅਗਸਤ ਨੂੰ ਪਹਿਲੇ ਟਾਈਮ ਤੋਂ ਹੜਤਾਲ ਸਮੇਤ 15 ਅਗਸਤ ਨੂੰ ਗੁਲਾਮੀ ਦਿਵਸ ਮਨਾਉਂਦਿਆਂ ਮੁੱਖ ਮੰਤਰੀ ਪੰਜਾਬ, ਟਰਾਂਸਪੋਰਟ ਮੰਤਰੀ ਪੰਜਾਬ ਨੂੰ ਸਵਾਲ ਜਵਾਬ ਕੀਤੇ ਜਾਣਗੇ।

Leave a Reply

Your email address will not be published. Required fields are marked *

View in English