ਸਲੀਮ ਖਾਨ ਦੀ ਵਿਗੜੀ ਸਿਹਤ, ਹਾਲ ਜਾਣਨ ਹਸਪਤਾਲ ਪਹੁੰਚੇ ਸਲਮਾਨ ਖਾਨ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਫਰਵਰੀ 17

ਸੁਪਰਸਟਾਰ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਦੀ ਹਾਲਤ ਅਚਾਨਕ ਖਰਾਬ ਹੋ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ (ICU) ਵਿੱਚ ਦਾਖਲ ਕਰਵਾਇਆ ਗਿਆ ਹੈ। 90 ਸਾਲਾ ਸਲੀਮ ਖਾਨ ਦੀ ਸਿਹਤ ਵਿਗੜਨ ਦੀ ਇਸ ਖ਼ਬਰ ਨੇ ਮਨੋਰੰਜਨ ਜਗਤ ਦੀ ਚਿੰਤਾ ਵਧਾ ਦਿੱਤੀ ਹੈ। ‘ਸ਼ੋਲੇ’ ਅਤੇ ‘ਜ਼ੰਜੀਰ’ ਵਰਗੀਆਂ ਕਈ ਯਾਦਗਾਰੀ ਫਿਲਮਾਂ ਦੀ ਕਹਾਣੀ ਲਿਖਣ ਵਾਲੇ ਸਲੀਮ ਖਾਨ ਦੀ ਸਲਾਮਤੀ ਲਈ ਪ੍ਰਸ਼ੰਸਕ ਦੁਆਵਾਂ ਕਰ ਰਹੇ ਹਨ।

ਜਾਵੇਦ ਅਖ਼ਤਰ ਨਾਲ ਮਿਲ ਕੇ ਸਲੀਮ ਖਾਨ ਨੇ ਬਤੌਰ ਫਿਲਮ ਲੇਖਕ ਬਾਲੀਵੁੱਡ ਦੀਆਂ ਕਈ ਸ਼ਾਨਦਾਰ ਫਿਲਮਾਂ ਦੀਆਂ ਕਹਾਣੀਆਂ ਲਿਖੀਆਂ। ਜਾਣਕਾਰੀ ਅਨੁਸਾਰ ਅੱਜ ਸਵੇਰੇ ਉਨ੍ਹਾਂ ਦੀ ਤਬੀਅਤ ਵਿਗੜ ਗਈ ਅਤੇ ਇਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਨਿਗਰਾਨੀ ਹੇਠ ਆਈਸੀਯੂ ਵਿੱਚ ਰੱਖਿਆ ਗਿਆ ਹੈ।

ਖ਼ਬਰ ਇਹ ਵੀ ਹੈ ਕਿ ਸਲਮਾਨ ਖਾਨ ਆਪਣੇ ਸਾਰੇ ਰੁਝੇਵੇਂ ਰੱਦ ਕਰਕੇ ਤੁਰੰਤ ਪਿਤਾ ਨੂੰ ਮਿਲਣ ਹਸਪਤਾਲ ਪਹੁੰਚੇ ਹਨ। ਹਾਲਾਂਕਿ, ਅਜੇ ਤੱਕ ਖਾਨ ਪਰਿਵਾਰ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। 90 ਸਾਲ ਦੀ ਉਮਰ ਹੋਣ ਕਾਰਨ ਉਨ੍ਹਾਂ ਦੀ ਸਿਹਤ ਦਾ ਖਰਾਬ ਹੋਣਾ ਪ੍ਰਸ਼ੰਸਕਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

Leave a Reply

Your email address will not be published. Required fields are marked *

View in English