ਫੈਕਟ ਸਮਾਚਾਰ ਸੇਵਾ
ਰਾਜਪੁਰਾ, ਦਸੰਬਰ 14
ਸ਼ੰਭੂ ਬਾਰਡਰ ਤੋਂ ਦਿੱਲੀ ਜਾਣ ਲਈ ਇਕੱਠੇ ਹੋਏ ਕਿਸਾਨਾਂ ਨੂੰ ਖਦੇੜਨ ਲਈ ਪ੍ਰਸ਼ਾਸਨ ਵਲੋਂ ਵਾਟਰ ਕੈਨਨ ਦੀ ਵਰਤੋਂ ਸ਼ੁਰੂ ਕਰ ਦਿੱਤੀ ਗਈ। ਇਸ ਦੇ ਨਾਲ ਹੀ ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲ ਵੀ ਛੱਡੇ ਜਾ ਰਹੇ ਹਨ।
ਹਰਿਆਣਾ ਪੁਲਿਸ ਨੇ ਕਿਹਾ ਕਿ ਜੇ ਦਿੱਲੀ ਕੂਚ ਕਰਨਾ ਹੈ ਤਾਂ ਸਹੀ ਤਰੀਕੇ ਨਾਲ ਕਰੋ ਤੇ ਪਰਮਿਸ਼ਨ ਲੈ ਕੇ ਆਓ ਤੇ ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਕਾਨੂੰਨ ਦੀ ਪਾਲਣਾ ਕਰਨ ਲਈ ਕਿਹਾ ਹੈ।
ਪੰਜਾਬ ਦੇ ਪ੍ਰਵੇਸ਼ ਦੁਆਰ ਸ਼ੰਭੂ ਬੈਰੀਅਰ ਤੋਂ 101 ਮਰਜੀਵੜਿਆਂ ਦਾ ਜਥਾ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਪੈਦਲ ਕੂਚ ਕਰਨ ਲਈ ਰਵਾਨਾ ਹੋਇਆ। ਇਸ ਜਥੇ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਜਦੋਂ ਕਿਸਾਨਾਂ ਦਾ ਜਥਾ ਦਿੱਲੀ ਵੱਲ ਪੈਦਲ ਕੁਝ ਕਰਨ ਦੇ ਲਈ ਅੱਗੇ ਵਧਿਆ ਤਾਂ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਬੈਰੀਕੇਡਿੰਗ ਕਰਕੇ ਕਿਸਾਨਾਂ ਦੇ ਜਥੇ ਨੂੰ ਅੱਗੇ ਨਾ ਜਾਣ ਦਿੱਤਾ।