ਸਾਊਦੀ ਦੇ ਸਰਕਾਰੀ ਮੀਡੀਆ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਪਵਿੱਤਰ ਸ਼ਹਿਰ ਮੱਕਾ ਲੈ ਜਾ ਰਹੀ ਬੱਸ ਸੋਮਵਾਰ (27 ਮਾਰਚ) ਨੂੰ ਇੱਕ ਪੁਲ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਇਸ ਵਿੱਚ ਅੱਗ ਲੱਗ ਗਈ, ਜਿਸ ਵਿੱਚ 20 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ।
ਮੱਕਾ ਅਤੇ ਮਦੀਨਾ ਲਈ ਸ਼ਰਧਾਲੂਆਂ ਨੂੰ ਲਿਜਾਣ ਦੌਰਾਨ ਦੱਖਣੀ ਸੂਬੇ ਅਸੀਰ ਵਿੱਚ ਇਹ ਘਟਨਾ ਵਾਪਰੀ। ਯਾਤਰੀਆਂ ਨੂੰ ਸੁਰੱਖਿਅਤ ਢੰਗ ਨਾਲ ਲਿਜਾਣ ਦੌਰਾਨ ਹਮੇਸ਼ਾ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 20 ਤੱਕ ਪਹੁੰਚ ਗਈ ਹੈ ਅਤੇ ਜ਼ਖਮੀਆਂ ਦੀ ਕੁੱਲ ਗਿਣਤੀ 29 ਦੇ ਕਰੀਬ ਹੈ। ਰਿਪੋਰਟ ਮੁਤਾਬਕ ਬੱਸ ਹਾਦਸੇ ਦਾ ਸ਼ਿਕਾਰ ਹੋਏ ਲੋਕ ਵੱਖ-ਵੱਖ ਦੇਸ਼ਾਂ ਦੇ ਵਾਸੀ ਹਨ। ਇਸ ਦੇ ਨਾਲ ਹੀ ਉਹ ਕਿਸ ਦੇਸ਼ ਦੇ ਰਹਿਣ ਵਾਲੇ ਹਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਇੱਕ ਚੈਨਲ ਨੇ ਆਪਣੀ ਰਿਪੋਰਟ ‘ਚ ਕਿਹਾ ਕਿ ਬੱਸ ਕਾਰ ਨਾਲ ਟਕਰਾ ਗਈ, ਜਦਕਿ ਦੂਜੇ ਚੈਨਲ ਓਕਾਜ਼ ਨੇ ਕਿਹਾ ਕਿ ਇਹ ਹਾਦਸਾ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ। ਬੱਸ ਪੁਲ ਨਾਲ ਟਕਰਾ ਕੇ ਪਲਟ ਗਈ ਅਤੇ ਅੱਗ ਲੱਗ ਗਈ। ਅਲ-ਏਖਬਾਰੀਆ ‘ਤੇ ਪ੍ਰਸਾਰਿਤ ਫੁਟੇਜ ਵਿੱਚ ਇੱਕ ਪੱਤਰਕਾਰ ਨੂੰ ਬੱਸ ਦੇ ਸੜੇ ਹੋਏ ਸ਼ੈੱਲ ਦੇ ਸਾਹਮਣੇ ਖੜ੍ਹਾ ਦਿਖਾਇਆ ਗਿਆ।