ਪੰਜਾਬ

ਸਾਰੀ ਦੀ ਸਾਰੀ ਕਣਕ ਦੀ ਹੋਈ ਖਰੀਦ

ਫ਼ੈਕ੍ਟ ਸਮਾਚਾਰ ਸੇਵਾ
ਫਰੀਦਕੋਟ  ਮਈ 10
ਖਰੀਦ ਏਜੰਸੀਆਂ ਵੱਲੋਂ ਜ਼ਿਲੇ ਦੇ ਖਰੀਦ ਕੇਂਦਰਾਂ ਵਿੱਚੋਂ  ਕਿਸਾਨਾਂ ਦੀ ਸਹੂਲਤ ਲਈ ਕਣਕ ਦੀ ਖਰੀਦ, ਲਿਫਟਿੰਗ ਆਦਿ ਦਾ ਕੰਮ ਨਿਰੰਤਰ ਜਾਰੀ ਹੈ । ਇਹ ਜਾਣਕਾਰੀ  ਡਿਪਟੀ ਕਮਿਸ਼ਨਰ  ਵਿਮਲ ਕੁਮਾਰ ਸੇਤੀਆ ਨੇ ਦਿਤੀ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਫ਼ਰੀਦਕੋਟ ਜ਼ਿਲੇ ਵਿੱਚ ਕਣਕ ਦੀ ਖਰੀਦ ਲਈ 68 ਪੱਕੀਆਂ ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਵੀ ਕਿਸਾਨਾਂ ਨੂੰ ਉਨਾਂ ਦੇ ਖਾਤਿਆਂ ਵਿੱਚ ਆਨ ਲਾਈਨ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ ਜ਼ਿਲੇ ਦੇ ਕਿਸਾਨਾਂ  ਨੂੰ  926 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਜਿਸ ਵਿਚੋਂ ਪਨਗ੍ਰੇਨ ਵੱਲੋਂ 292.40 ਕਰੋੜ, ਮਾਰਕਫੈੱਡ ਵੱਲੋਂ 203.52 ਕਰੋੜ, ਪਨਸਪ ਵੱਲੋਂ 228.73 ਕਰੋੜ, ਪੰਜਾਬ ਵੇਅਰ ਹਾਊਸ ਵੱਲੋਂ 133.38 ਕਰੋੜ ਅਤੇ ਐਫ.ਸੀ.ਆਈ. ਵੱਲੋਂ 68 ਕਰੋੜ ਦੀ ਅਦਾਇਗੀ ਕੀਤੀ ਗਈ ਹੈ।
ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਜਸਜੀਤ ਕੌਰ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਜ਼ਿਲੇ ਦੇ ਖਰੀਦ ਕੇਂਦਰਾਂ ਵਿੱਚੋਂ ਕੁੱਲ 509578 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਜਿਹੜੀ ਕਿ ਸਾਰੀ ਦੀ ਸਾਰੀ ਕਣਕ ਦੀ  ਖਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਵਿਚੋਂ ਪਨਗ੍ਰੇਨ ਵੱਲੋਂ 157801 ਮੀਟਰਕ ਟਨ, ਮਾਰਕਫੈੱਡ ਵੱਲੋਂ 106661 ਮੀਟਰਕ ਟਨ, ਪਨਸਪ ਵੱਲੋਂ 127823 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 76979 ਮੀਟਰਕ ਟਨ, ਐਫ.ਸੀ.ਆਈ. ਵੱਲੋਂ  40314  ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਖਰੀਦ ਕੇਂਦਰਾਂ ਵਿਚੋਂ 414951 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਏਜੰਸੀਆਂ ਨੂੰ ਲਿਫਟਿੰਗ ਦਾ ਕੰਮ ਹੋਰ ਤੇਜ਼ ਕਰਨ ਦੇ ਆਦੇਸ਼ ਵੀ ਦਿੱਤੇ ਹਨ।