ਹਰਿਆਣਾ

ਸਿਰਸਾ ‘ਚ ਭਾਜਪਾ ਨੇਤਾਵਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਲਾਠੀਚਾਰਜ, ਲੱਥੀਆਂ ਪੱਗਾਂ

ਫ਼ੈਕ੍ਟ ਸਮਾਚਾਰ ਸੇਵਾ ਸਿਰਸਾ, ਜੁਲਾਈ 11

ਭਾਜਪਾ ਨੇਤਾਵਾਂ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਪੁਲੀਸ ਨੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਕਿਸਾਨਾਂ ਦੀਆਂ ਪੱਗਾਂ ਲੱਥੀਆਂ ਤੇ ਕਈਆਂ ਦੇ ਸੱਟਾਂ ਲੱਗੀਆਂ ਹਨ। ਲਾਠੀਚਾਰਜ ਦੇ ਵਿਰੋਧ ’ਚ ਕਿਸਾਨਾਂ ਨੇ ਰੋਡ ਜਾਮ ਕਰ ਦਿੱਤਾ।

ਕਿਸਾਨਾਂ ਵੱਲੋਂ ਭਾਜਪਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਜਾਰੀ ਹੈ। ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਰਿਹਾਅ ਕਰਨ ਦੀ ਵੀ ਕਿਸਾਨ ਮੰਗ ਕਰ ਰਹੇ ਹਨ।