ਪੰਜਾਬ

ਸਿਹਤ ਵਿਭਾਗ ਦੀਆਂ ਟੀਮਾਂ ਨੇ ਟੈਸਟਿੰਗ ਅਤੇ ਟੀਕਾਕਰਨ ’ਚ ਲਿਆਂਦੀ ਤੇਜੀ

ਫ਼ੈਕ੍ਟ ਸਮਾਚਾਰ ਸੇਵਾ
ਹੁਸ਼ਿਆਰਪੁਰ, ਮਈ 6
ਜ਼ਿਲ੍ਹੇ ਵਿੱਚ ਚੱਲ ਰਹੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ ਵੈਕਸੀਨ ਦੀਆਂ 2,85,594 ਡੋਜ਼ਾਂ ਲੱਗ ਚੁੱਕੀਆਂ ਹਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਟੈਸਟਿੰਗ ਅਤੇ ਟੀਕਾਕਰਨ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 8925 ਹੈਲਥ ਕੇਅਰ ਵਰਕਰਾਂ ਨੂੰ ਪਹਿਲੀ ਅਤੇ 4578 ਵਰਕਰਾਂ ਨੂੰ ਦੂਜੀ ਡੋਜ਼ ਲੱਗਣ ਦੇ ਨਾਲ-ਨਾਲ 28,492 ਫਰੰਟ ਲਾਈਨ ਵਰਕਰਾਂ ਨੂੰ ਪਹਿਲੀ ਅਤੇ 6602 ਨੂੰ ਦੂਜੀ ਡੋਜ਼ ਲੱਗ ਚੁੱਕੀ ਹੈ। ਇਸੇ ਤਰ੍ਹਾਂ 45 ਤੋਂ 60 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਵਿੱਚ 1,39,636 ਨੂੰ ਪਹਿਲੀ ਅਤੇ 15,794 ਨੂੰ ਦੂਜੀ ਡੋਜ਼ ਵੀ ਲਗਾਈ ਜਾ ਚੁੱਕੀ ਹੈ। 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ 68,961 ਲਾਭਪਾਤਰੀਆਂ ਨੂੰ ਪਹਿਲੀ ਅਤੇ 12,606 ਨੂੰ ਦੂਜੀ ਡੋਜ਼ ਲੱਗ ਚੁੱਕੀ ਹੈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੋਗ ਲਾਭਪਾਤਰੀਆਂ ਨੂੰ ਵੈਕਸੀਨ ਲਾਉਣ ਦੇ ਨਾਲ-ਨਾਲ ਟੈਸਟਿੰਗ ਵੀ ਜੰਗੀ ਪੱਧਰ ’ਤੇ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 30 ਸਰਕਾਰੀ ਅਤੇ 11 ਪ੍ਰਾਈਵੇਟ ਥਾਵਾਂ ’ਤੇ ਟੈਸਟਿੰਗ ਜਾਰੀ ਹੈ ਜਿਥੇ ਕੋਈ ਵੀ ਵਿਅਕਤੀ ਆਪਣਾ ਟੈਸਟ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੋਮ ਆਈਸੋਲੇਸ਼ਨ, ਵੱਖ-ਵੱਖ ਹਸਪਤਾਲਾਂ ਵਿੱਚ ਬੈਡਾਂ ਦੀ ਸਮਰੱਥਾ ਜਾਂ ਐਂਬੂਲੈਂਸ ਦੀ ਉਪਲਬੱਧਤਾ ਸਬੰਧੀ ਹੈਲਪ ਲਾਈਨ ਨੰਬਰ ਜਾਰੀ ਕੀਤੇ ਗਏ ਹਨ ਜਿਨ੍ਹਾਂ ਰਾਹੀਂ ਕੋਈ ਵੀ ਵਿਅਕਤੀ ਲੋੜੀਂਦੀ ਜਾਣਕਾਰੀ ਹਾਸਲ ਕਰ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਹਦਾਇਤਾਂ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਰਹਿਣ ਤਾਂ ਜੋ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹਰ ਇਲਾਕੇ ਵਿੱਚ ਯੋਗ ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਜਿਹੜੇ ਲਾਭਪਾਤਰੀਆਂ ਨੇ ਅਜੇ ਤੱਕ ਵੈਕਸੀਨ ਨਹੀਂ ਕਰਵਾਈ ਉਹ ਆਪਣੇ ਨੇੜਲੇ ਕੇਂਦਰਾਂ ’ਤੇ ਜਾ ਕੇ ਟੀਕਾਕਰਨ ਕਰਵਾ ਸਕਦੇ ਹਨ। ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਸਥਾਨਕ ਦਾਣਾ ਮੰਡੀ ਵਿੱਚ ਸਵੇਰੇ 6-30 ਵਜੇ ਸੈਂਪÇਲੰਗ ਸ਼ੁਰੂ ਕਰਕੇ ਕੁੱਲ 275 ਸੈਂਪਲ ਲਏ ਅਤੇ ਵੱਖ-ਵੱਖ ਇਲਾਕਿਆਂ ਵਿੱਚ ਟੀਕਾਕਰਨ ਮੁਹਿੰਮ ਨੂੰ ਵੀ ਤੇਜ਼ ਕੀਤਾ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਦੀ ਅਗਵਾਈ ਵਿੱਚ ਟੀਮ ਨੇ ਪੁਰਾਣੀ ਕਣਕ ਮੰਡੀ ਨੇੜੇ ਆਤਮਸੁੱਖ ਆਤਮਦੇਵ ਆਸ਼ਰਮ ਵਿਖੇ ਦਿਵਆਂਗ ਵਿਅਕਤੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਆਸ਼ਰਮ ਦੇ ਸਟਾਫ ਸਮੇਤ 70 ਤੋਂ ਵੱਧ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲਗਾਈ। ਕੈਪਸ਼ਨ:–ਸਿਹਤ ਵਿਭਾਗ ਦੀ ਟੀਮ ਦਾਣਾ ਮੰਡੀ ਹੁਸ਼ਿਆਰਪੁਰ ’ਚ ਸੈਂਪਲ ਲੈਂਦੀ ਹੋਈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਦਿਵਆਂਗ ਲਾਭਪਾਤਰੀਆਂ ਦੇ ਕੋਵਿਡ ਦੀ ਪਹਿਲੀ ਡੋਜ਼ ਲਗਾਉਂਦੇ ਹੋਏ। ਬਾਕਸ ਹੈਲਪਲਾਈਨ ਨੰਬਰ ਕੋਵਿਡ ਨਾਲ ਸਬੰਧਤ ਸਿਹਤ ਸਮੱਸਿਆਵਾਂ             104 (ਪੰਜਾਬ ਰਾਜ ਹੈਲਪ ਲਾਈਨ) ਹਸਪਤਾਲ ਜਾਂ ਬੈਡ ਸਬੰਧੀ ਜਾਣਕਾਰੀ 82187-65895 ਐਂਬੂਲੈਂਸ ਸਬੰਧੀਜਾਣਕਾਰੀ   108 ਆਕਸੀਜਨ ਸਿਲੰਡਰ, ਰੇਮਡਿਸਿਵਿਰ, ਟੋਕੀਲੀਰੂਮਾ ਟੀਕਿਆਂ, ਆਰ.ਟੀ.-ਪੀ.ਸੀ.ਆਰ. ਜਾਂ ਰੈਟ ਟੈਸਟਾਂ ਬਾਰੇ ਜਾਣਕਾਰੀ 81466-22501