ਸੀ.ਆਈ.ਏ ਸਟਾਫ ਦੀ ਪੁਲਿਸ  ਨੇ 260 ਗ੍ਰਾਮ ਹੈਰੋਇੰਨ ਸਮੇਤ ਦੋ ਵਿਆਕਤੀਆਂ ਨੂੰ ਕੀਤਾ ਗ੍ਰਿਫਤਾਰ

ਫ਼ੈਕ੍ਟ ਸਮਾਚਾਰ ਸੇਵਾ
ਐਸ.ਏ.ਐਸ ਨਗਰ,  ਅਪ੍ਰੈਲ 23
ਸੀ.ਆਈ.ਸਟਾਫ ਦੀ ਪੁਲਿਸ ਪਾਰਟੀ ਵੱਲੋਂ ਦੋ ਨਸ਼ਾ ਤਸੱਕਰਾਂ ਮਨੋਜ ਸ਼ਰਮਾ ਅਤੇ ਐਸਵਰਿਆ ਨਾਗਪਾਲ ਨੂੰ 260 ਗ੍ਰਾਮ ਹੈਰੋਇੰਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਵੱਲੋਂ  ਪ੍ਰੈਸ ਨੋਟ ਰਾਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਹੈ ਕਿ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਐਸ.ਪੀ (ਡੀ) ਹਰਮਨਦੀਪ ਸਿੰਘ ਹਾਂਸ, ਡੀ.ਐਸ.ਪੀ (ਡੀ) ਐਸ.ਏ.ਐਸ ਨਗਰ  ਗੁਰਚਰਨ ਸਿੰਘ ਦੀ ਰਹਿਨੁਮਾਈ ਹੇਠ ਅਤੇ ਇਸੰਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੁਹਾਲੀ ਦੀ ਨਿਗਰਾਨੀ ਵਿੱਚ ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੇ ਪੀਰ ਮੁਛੱਲਾ ਵਿਖੇ ਦੌਰਾਨੇ ਨਾਕਾਬੰਦੀ ਕਰਕੇ ਦੋਸੀਆਂ ਨੂੰ ਕਾਬੂ ਕਰਕੇ ਮੋਕਾ ਤੇ ਉਹਨਾਂ ਦੀ ਸਰਚ ਕਰਨ ਤੇ ਉਹਨਾਂ ਪਾਸੋਂ 260 ਗ੍ਰਾਮ ਹੈਰੋਇੰਨ ਬ੍ਰਾਮਦ ਹੋਈੇ।
ਐਸ.ਐਸ.ਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਆਕਤੀਆਂ ਦੀ ਦੋਰਾਨੇ ਪੁੱਛਗਿੱਛ ਇਹ ਗੱਲ ਸਾਹਮਣੇ ਆਈ ਕਿ ਮਨੋਜ ਸ਼ਰਮਾਂ ਪੁੱਤਰ ਲਕਸ਼ਮਨ ਪ੍ਰਸ਼ਾਦ ਵਾਸੀ ਮਕਾਨ ਨੰਬਰ 445 / 9 ਗੰਗਾ ਬਾਗ ਉਮਰਾਗੇਟ ਨੇੜੇ ਸੰਕਟ ਮੋਚਨ ਮੰਦਰ ਹਾਂਸੀ ਥਾਣਾ ਸਿਟੀ ਹਾਂਸੀ ਜਿਲ੍ਹਾ ਹਿਸਾਰ ਹਾਲ ਵਾਸੀ ਕਿਰਾਏਦਾਰ ਮਕਾਨ ਨੰਬਰ 211 ਸਿਵ ਨਗਰ ਪੀਰ ਮੁਛੱਲਾ ਥਾਣਾ ਢਕੌਲੀ ਜਿਲ੍ਹਾ ਐਸ.ਏ.ਐਸ ਨਗਰ ਰਹਿ ਕੇ ਆਪਣੇ ਸਾਥੀ ਐਸ਼ਵਰਿਆ ਨਾਗਪਾਲ ਪੁੱਤਰ ਲੇਟ ਸੁਭਾਸ਼ ਨਾਗਪਾਲ ਵਾਸੀ ਫਲੈਟ ਨੰਬਰ 310 ਸੈਕਿੰਡ ਫਲੋਰ ਪਾਇਨ ਹੋਮਸ ਸੁਸਾਇਟੀ ਢਕੌਲੀ ਥਾਣਾ ਢਕੌਲੀ ਜਿਲ੍ਹਾ ਐਸ.ਏ.ਐਸ ਨਗਰ ਹਾਲ ਵਾਸੀ ਕਿਰਾਏਦਾਰ ਮਕਾਨ ਨੰਬਰ 231 ਸ਼ਿਵ ਨਗਰ ਪੀਰ ਮੁਛੱਲਾ ਥਾਣਾ ਢਕੌਲੀ ਵਿਖੇ ਰਹਿ ਕੇ ਆਪਣੇ ਗ੍ਰਾਹਕਾਂ ਨੂੰ ਮੋਹਾਲੀ,ਢਕੌਲੀ, ਜੀਰਕਪੁਰ, ਚੰਡੀਗੜ ਅਤੇ ਪੰਚਕੂਲਾ ਦੇ ਇਲਾਕੇ ਵਿੱਚ ਹੈਰੋਇੰਨ ਦੀ ਸਪਲਾਈ ਕਰਦੇ ਸਨ।
ਜਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਕੀਤੇ ਵਿਆਕਤੀਆਂ ਨੇ ਇਹ ਵੀ ਦੱਸਿਆ ਕੇ ਉਹ ਕਾਫੀ ਲੰਬੇ ਸਮੇਂ ਤੋਂ ਦਿੱਲੀ ਉੱਤਮ ਨਗਰ ਤੋਂ ਨਾਈਜੀਰੀਅਨਾਂ ਪਾਸੋਂ ਹੈਰੋਇੰਨ ਦੀ ਖਰੀਦ ਕਰਕੇ ਅੱਗੇ ਵੇਚਣ ਦਾ ਨਜਾਇਜ ਧੰਦਾ ਕਰਦੇ ਆ ਰਹੇ ਹਨ। ਇਹਨਾਂ ਤੇ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਹੈ।ਦੋਨੋਂ ਉਕਤ ਵਿਆਕਤੀਆਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਜਿਸ ਨਾਲ ਹੈਰੋਇੰਨ ਦੀ ਸਪਲਾਈ ਕਰਨ ਵਾਲੇ ਮੁੱਖ ਤਸੱਕਰਾਂ ਬਾਰੇ ਜਾਣਕਾਰੀ ਸਾਹਮਣੇ ਆਏਗੀ ਅਤੇ ਉਹਨਾਂ ਨੂੰ ਗ੍ਰਿਫਤਾਰ ਕਰਕੇ ਹੈਰੋਇੰਨ ਦੀ ਸਪਲਾਈ ਚੈਨ ਨੂੰ ਤੋੜਿਆ ਜਾ ਸਕੇ। ਉੱਕਤਾਨ ਮੁਲਜ਼ਮਾਂ ਖਿਲਾਫ ਮੁਕੱਦਮਾ ਨੰਬਰ 46 ਮਿਤੀ 22-04-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਢਕੌਲੀ ਵਿਖੇ ਮੁਕੱਦਮਾ ਦਰਜ ਰਜਿਸਟਰ ਹੋਇਆ ਸੀ। ਮੁਲਜ਼ਮਾਂ ਨੂੰ ਅੱਜ ਪੇਸ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।ਮੁੱਕਦਮਾ ਦੀ ਤਫਤੀਸ਼ ਜਾਰੀ ਹੈ।

More from this section