ਫੈਕਟ ਸਮਾਚਾਰ ਸੇਵਾ
ਹੁਸ਼ਿਆਰਪੁਰ, ਮਾਰਚ 18
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਆਉਣਗੇ। ਉਹ 1 ਵਜੇ ਦੇ ਕਰੀਬ ਹੁਸ਼ਿਆਰਪੁਰ ਪੁੱਜਣਗੇ ਤੇ ਐਡਵੋਕੇਟ ਧਾਮੀ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕਰਨਗੇ।
ਦੱਸ ਦੇਈਏ ਕਿ ਬੀਤੇ ਕੱਲ੍ਹ ਅੰਤਰਿੰਗ ਕਮੇਟੀ ਨੇ ਐਡਵੋਕੇਟ ਧਾਮੀ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਸੀ ਤੇ ਕਮੇਟੀ ਦੇ ਮੈਂਬਰਾਂ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਐਡਵੋਕੇਟ ਧਾਮੀ ਨੇ ਆਪਣੇ ਅਸਤੀਫ਼ੇ ਸੰਬੰਧੀ ਸੋਚ ਵਿਚਾਰ ਕਰਨ ਲਈ 2 ਦਿਨ ਦਾ ਸਮਾਂ ਮੰਗਿਆ ਸੀ।