ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਅਕਤੂਬਰ 24
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ‘ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਚੋਣ ਲੜਨ ਦੀ ਪਾਬੰਦੀ ਹੈ। ਸ਼੍ਰੋਮਣੀ ਅਕਾਲੀ ਦਲ ‘ਤੇ ਕਿਸੇ ਵੀ ਕਿਸਮ ਦੀ ਚੋਣ ਲੜਨ ਦੀ ਪਾਬੰਦੀ ਨਹੀਂ ਹੈ।
ਜਥੇਦਾਰ ਨੇ ਕਿਹਾ ਕਿ ਪੰਜਾਬ ਵਿੱਚ ਚਾਰ ਹਲਕਿਆਂ ਦੀਆਂ ਜਿਮਨੀ ਚੋਣਾ ਅਗਲੇ ਮਹੀਨੇ ਆ ਰਹੀਆਂ ਹਨ। ਇਹਨਾਂ ਚੋਣਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਭਾਗ ਲੈ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਪਾਰਟੀ ਤੇ ਇਸ ਚੋਣ ਵਿੱਚ ਹਿੱਸਾ ਲੈਣ ਤੇ ਕੋਈ ਪਾਬੰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਤੇ ਹੈ ਇਸ ਲਈ ਸੁਖਬੀਰ ਸਿੰਘ ਬਾਦਲ ਨੂੰ ਚੋਣ ਲੜਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।