ਸੁਪਰੀਮ ਕੋਰਟ ਵਿਚ ਨੌਂ ਨਵੇਂ ਜੱਜਾਂ ਦੀ ਨਿਯੁਕਤੀ

ਫ਼ੈਕ੍ਟ ਸਮਾਚਾਰ ਸੇਵਾ
ਨਵੀਂ ਦਿੱਲੀ, ਅਗਸਤ 26
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਨਿਯੁਕਤੀ ਪੱਤਰਾਂ ‘ਤੇ ਦਸਤਖ਼ਤ ਕਰਨ ਦੇ ਨਾਲ ਹੀ ਅੱਜ ਤਿੰਨ ਔਰਤਾਂ ਸਮੇਤ ਨੌਂ ਨਵੇਂ ਜੱਜਾਂ ਨੂੰ ਸੁਪਰੀਮ ਕੋਰਟ ਵਿੱਚ ਨਿਯੁਕਤ ਕੀਤਾ ਗਿਆ। ਸਰਕਾਰੀ ਸੂਤਰਾਂ ਮੁਤਾਬਕ ਇਸ ਸਬੰਧੀ ਰਸਮੀ ਨੋਟੀਫਿਕੇਸ਼ਨ ਛੇਤੀ ਜਾਰੀ ਕੀਤਾ ਜਾਵੇਗਾ। ਸੁਪਰੀਮ ਕੋਰਟ ਦੇ ਨਵੇਂ ਜੱਜਾਂ ਵਿੱਚ ਜਸਟਿਸ ਬੀਵੀ ਨਾਗਰਤਨਾ, ਜਸਟਿਸ ਬੇਲਾ ਐੱਮ. ਤ੍ਰਿਵੇਦੀ, ਜਸਟਿਸ ਹਿਮਾ ਕੋਹਲੀ, ਜਸਟਿਸ ਸੀਟੀ ਰਵਿਕੁਮਾਰ, ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਸੀਨੀਅਰ ਵਕੀਲ ਅਤੇ ਸਾਬਕਾ ਵਧੀਕ ਸਾਲਿਸਟਰ ਜਨਰਲ ਪੀਐੱਸ ਨਰਸਿਮ੍ਹਾ ਸ਼ਾਮਲ ਹਨ। ਜਸਟਿਸ ਨਾਗਰਤਨਾ ਸਤੰਬਰ 2027 ਵਿੱਚ ਭਾਰਤ ਦੀ ਪਹਿਲੀ ਮਹਿਲਾ ਚੀਫ ਜਸਟਿਸ (ਸੀਜੇਆਈ) ਨਿਯੁਕਤ ਕੀਤੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਤੋਂ ਇਲਾਵਾ ਜਸਟਿਸ ਅਭੈ ਸ੍ਰੀਨਿਵਾਸ ਓਕਾ, ਜਸਟਿਸ ਵਿਕਰਮ ਨਾਥ ਅਤੇ ਜਸਟਿਸ ਜਤਿੰਦਰ ਕੁਮਾਰ ਮਹੇਸ਼ਵਰੀ ਵੀ ਸੁਪਰੀਮ ਕੋਰਟ ਵਿੱਚ ਨਿਯੁਕਤ ਜੱਜਾਂ ਵਿੱਚ ਸ਼ਾਮਲ ਹਨ।

More from this section