ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਅਕਤੂਬਰ 15
ਸੁਪਰੀਮ ਕੋਰਟ ਨੇ ਪੰਜਾਬ ਵਿਚ ਜਾਰੀ ਪੰਚਾਇਤ ਚੋਣਾਂ ਦੇ ਅਮਲ ‘ਤੇ ਇਹ ਕਹਿੰਦਿਆ ਰੋਕ ਲਾਉਣ ਤੋਂ ਨਾਂਹ ਕਰ ਦਿੱਤੀ ਕਿ ਇਸ ਮੌਕੇ ਚੋਣ ਅਮਲ ਵਿਚ ਦਖ਼ਲ ਦੇਣ ਨਾਲ ‘ਅਰਾਜਕਤਾ’ ਫੈਲ ਜਾਵੇਗੀ।
ਪੰਜਾਬ ਦੇ 12 ਹਜ਼ਾਰ ਤੋਂ ਵੱਧ ਪਿੰਡਾਂ ਵਿਚ ਅੱਜ ਸਵੇਰੇ 8 ਵਜੇ ਪੰਚਾਂ ਤੇ ਸਰਪੰਚਾਂ ਦੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ ਅਤੇ ਇਸ ਦੌਰਾਨ ਚੋਣਾਂ ਉਤੇ ਰੋਕ ਲਾਉਣ ਦੀ ਅਪੀਲ ਭਾਰਤ ਦੇ ਚੀਫ਼ ਜਸਟਿਸ (CJI) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਅੱਗੇ ਪੇਸ਼ ਕੀਤੀ ਗਈ।