View in English:
October 5, 2024 8:55 pm

ਸੁਪਰ ਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ

ਫੈਕਟ ਸਮਾਚਾਰ ਸੇਵਾ

ਚੇਨੱਈ, ਅਕਤੂਬਰ 2

ਤਮਿਲ ਫਿਲਮ ਸੁਪਰ ਸਟਾਰ ਰਜਨੀਕਾਂਤ ਨੂੰ ਸੋਮਵਾਰ ਦੇਰ ਰਾਤ ਇੱਥੋਂ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਤਾਮਿਲਨਾਡੂ ਦੇ ਰਾਜਪਾਲ ਆਰਐੱਨ ਰਵੀ, ਮੁੱਖ ਮੰਤਰੀ ਐੱਮਕੇ ਸਟਾਲਿਨ ਨੇ ਰਜਨੀਕਾਂਤ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ ਹੈ।

ਹਸਪਤਾਲ ਦੇ ਸੂਤਰਾਂ ਨੇ ਕਿਹਾ ਕਿ ਪਾਚਨ ਸਬੰਧੀ ਪਰੇਸ਼ਾਨੀ ਕਾਰਨ ਦਾਖ਼ਲ ਕੀਤੇ ਜਾਣ ਤੋਂ ਬਾਅਦ ਤੋਂ ਉਨ੍ਹਾਂ ਦੀ ਹਾਲਤ ਸਥਿਰ ਹੈ। ਤਾਮਿਲਨਾਡੂ ਦੇ ਸਿਹਤ ਮੰਤਰੀ ਸੁਬਰਾਮਣੀਅਮ ਨੇ ਕਿਹਾ ਕਿ ਰਜਨੀਕਾਂਤ ਨੂੰ ਸਿਹਤ ਜਾਂਚ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਂਚ ਤੋਂ ਬਾਅਦ ਰਜਨੀਕਾਂਤ ਘਰ ਪਰਤ ਆਉਣਗੇ। ਮੰਤਰੀ ਨੇ ਕਿਹਾ ਕਿ ਉਹ ਹਸਪਤਾਲ ਦੇ ਅਧਿਕਾਰੀਆਂ ਦੇ ਸੰਪਰਕ ਵਿਚ ਹਨ।

Leave a Reply

Your email address will not be published. Required fields are marked *

View in English