ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਅਪ੍ਰੈਲ 17
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਜਨਮ ਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਸੰਪਨ ਹੋਵੇਗਾ।
ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਆਦਿ ਸ਼ਾਮਿਲ ਹੋਏ।