ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਅਕਤੂਬਰ 19
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਜਲੌਅ ਸਜਾਏ ਗਏ ਹਨ।
ਦੁਪਹਿਰ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਹੋਵੇਗਾ ਅਤੇ ਸ਼ਾਮ ਨੂੰ ਦੀਪਮਾਲਾ ਅਤੇ ਆਤਿਸ਼ਬਾਜੀ ਦਾ ਅਲੌਕਿਕ ਨਜ਼ਾਰਾ ਸ਼ਰਧਾਲੂਆਂ ਨੂੰ ਦੇਖਣ ਨੂੰ ਮਿਲੇਗਾ। ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜ ਰਹੀਆਂ ਹਨ।