ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਅਕਤੂਬਰ 19
ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਦਰਬਾਰ ਸਾਹਿਬ ਸਰੋਵਰ ਵਿਚ ਇਕ ਬਜ਼ੁਰਗ ਵਲੋਂ ਛਾਲ ਮਾਰ ਦਿੱਤੇ ਜਾਣ ਦੀ ਸੂਚਨਾ ਹੈ। ਜਿਸ ਨੂੰ ਮੌਕੇ ’ਤੇ ਮੌਜੂਦ ਸੇਵਾਦਾਰਾਂ ਤੇ ਟਾਸਕ ਫੋਰਸ ਕਰਮੀਆਂ ਵਲੋਂ ਬਚਾਅ ਲਿਆ ਗਿਆ।
ਪ੍ਰਾਪਤ ਵੇਰਵਿਆਂ ਅਨੁਸਾਰ ਅੱਜ ਸਵੇਰੇ ਇਕ 60 ਸਾਲਾ ਵਿਅਕਤੀ ਨੇ ਅਚਾਨਕ ਸਰੋਵਰ ਵਿਚ ਛਾਲ ਮਾਰ ਦਿੱਤੀ, ਜਿਸ ਨੂੰ ਸੇਵਾਦਾਰਾਂ ਨੇ ਤੁਰੰਤ ਬਾਹਰ ਕੱਢ ਲਿਆ। ਕਿਹਾ ਜਾ ਰਿਹਾ ਹੈ ਕਿ ਉਹ ਬਜ਼ੁਰਗ ਵਾਰ-ਵਾਰ ਕਹਿ ਰਿਹਾ ਸੀ ਕਿ ਉਹ ਗੁਰੂ ਘਰ ਵਿਖੇ ਆ ਕੇ ਆਪਣੀ ਜਾਨ ਦੇਣਾ ਚਾਹੁੰਦਾ ਹੈ। ਫਿਲਹਾਲ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਤੇ ਪੁਲਿਸ ਵਲੋਂ ਉਸ ਦੇ ਛਾਲ ਮਾਰਨ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।