ਹਰਿਆਣਾ

ਹਰਿਆਣਾ ਦੇ ਪੰਜ ਆਈਏਐਸ ਅਧਿਕਾਰੀਆਂ ਤਬਦੀਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, 8 ਅਪ੍ਰੈਲ – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਪੰਜ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। ਚਰਖੀ ਦਾਦਰੀ ਦੇ ਡਿਪਟੀ ਕਮਿਸ਼ਨਰ ਰਾਜੇਸ਼ ਜੋਗਪਾਲ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ, ਸ੍ਰੀ ਜੈਬੀਰ ਸਿੰਘ ਆਰਿਆ ਦੀ ਸਿਖਲਾਈ ਸਮੇਂ ਦੌਰਾਨ ਭਿਵਾਨੀ ਦੇ ਡਿਪਟੀ ਕਮਿਸ਼ਨਰ ਦਾ ਵੱਧ ਕਾਰਜਭਾਰ ਸੌਂਪਿਆ ਗਿਆ ਹੈ। ਮੇਵਾਤ ਡਿਵੇਲਪਮੈਂਟ ਏਜੰਸੀ, ਨੂੰਹ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਨੁੰਹ ਦੇ ਡਿਪਟੀ ਕਮਿਸ਼ਨਰ ਧੀਰੇਂਦਰ ਖੜਗਟਾ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਦੇ ਇਲਾਵਾ ਨਰੇਸ਼ ਕੁਮਾਰ ਦੀ ਸਿਖਲਾਈ ਸਮੇਂ ਦੌਰਾਨ ਪਲਵਲ ਦੇ ਡਿਪਟੀ ਕਮਿਸ਼ਨਰ ਦਾ ਵੱਧ ਕਾਰਜਭਾਰ ਸੌਂਪਿਆ ਗਿਆ ਹੈ। ਹਿਸਾਰ ਦੀ ਡਿਪਟੀ ਕਮਿਸ਼ਨਰ ਡਾ. ਪ੍ਰਿਯੰਕਾ ਸੋਨੀ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਦੇ ਇਲਾਵਾ ਨਰਹਰੀ ਸਿੰਘ ਬਾਂਗੜ ਦੀ ਸਿਖਲਾਈ ਸਮੇਂ ਦੌਰਾਨ ਫਤਿਹਾਬਾਦ ਦੇ ਡਿਪਟੀ ਕਮਿਸ਼ਨਰ ਦਾ ਵੱਧ ਕਾਰਜਭਾਰ ਸੌਂਪਿਆ ਗਿਆ ਹੈ। ਮਹੇਂਦਰਗੜ੍ਹ ਦੇ ਡਿਪਟੀ ਕਮਿਸ਼ਨਰ ਅਜੈ ਕੁਮਾਰ ਨੁੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਦੇ ਇਲਾਵਾ, ਯਸ਼ੇਂਦਰ ਸਿੰਘ ਦੀ ਸਿਖਲਾਈ ਸਮੇਂ ਦੌਰਾਨ ਰਿਵਾੜੀ ਦੇ ਡਿਪਟੀ ਕਮਿਸ਼ਨਰ ਦਾ ਵੱਧ ਕਾਰਜਭਾਰ ਸੌਂਪਿਆ ਗਿਆ ਹੈ। ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ, ਫਰੀਦਾਬਾਦ ਦੇ ਪ੍ਰਸਾਸ਼ਕ ਅਤੇ ਸ਼ਹਿਰੀ ਸੰਪਦਾ, ਫਰੀਦਾਬਾਦ ਦੇ ਵਧੀਕ ਨਿਦੇਸ਼ਕ ਕ੍ਰਿਸ਼ਣ ਕੁਮਾਰ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਦੇ ਇਲਾਵਾ ਯਸ਼ਪਾਲ ਦੀ ਸਿਖਲਾਈ ਸਮੇਂ ਦੌਰਾਨ ਫਰੀਦਾਬਾਦ ਦੇ ਡਿਪਟੀ ਕਮਿਸ਼ਨਰ ਦਾ ਵੱਧ ਕਾਰਜਭਾਰ ਸੌਂਪਿਆ ਗਿਆ ਹੈ।