ਪੰਜਾਬ

ਹਰੀਸ਼ ਨਾਇਰ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ  ਮਈ 14
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ  ਅਰਵਿੰਦ ਪਾਲ ਸਿੰਘ ਸੰਧੂ ਦੇ ਛੁੱਟੀ ਤੇ ਹੋਣ ਕਾਰਨ ਪੰਜਾਬ ਸਰਕਾਰ ਵੱਲੋਂ  ਹਰੀਸ਼ ਨਾਇਰ ਆਈ.ਏ.ਐਸ. ਨੂੰ ਜ਼ਿਲਾ ਫਾਜ਼ਿਲਕਾ ਦਾ ਡਿਪਟੀ ਕਮਿਸ਼ਨਰ ਲਗਾ ਦਿੱਤਾ ਗਿਆ ਹੈ। ਉਹਨਾਂ ਨੇ ਅੱਜ ਸਵੇਰੇ ਆਪਣਾ ਅਹੁਦਾ ਸੰਭਾਲ ਲਿਆ। ਦੱਸਣਯੋਗ ਹੈ ਕਿ  ਹਰੀਸ਼ ਨਾਇਰ 2009 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਵਿਸੇਸ ਸਕੱਤਰ, ਖੇਤੀਬਾੜੀ, ਪੰਜਾਬ ਸਰਕਾਰ ਲੱਗੇ ਹੋਏ ਸਨ। ਜਦ ਕਿ ਉਹ ਮੋਗਾ ਦੇ ਡਿਪਟੀ ਕਮਿਸ਼ਨਰ ਵੀ ਰਹੇ ਹਨ। ਅੱਜ ਉਹਨਾਂ ਅਹੁਦਾ ਸੰਭਾਲਣ ਮੌਕੇ ਚੁਣਵੇਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨਾਂ ਨੇ ਇਸ ਮੌਕੇ ਕਿਹਾ ਕਿ ਲੋਕਾਂ ਨੂੰ ਜਵਾਬਦੇਹ ਪ੍ਰਸ਼ਾਸਨ ਮੁਹਈਆ ਕਰਵਾਉਣ ਅਤੇ ਕਰੋਨਾ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਇਸ ਸਮੇਂ ਵੱਡੀ ਤਰਜੀਹ ਹੈ। ਡਿਪਟੀ ਕਮਿਸ਼ਨਰ  ਹਰੀਸ਼ ਨਾਇਰ ਨੇ ਇਸ ਮੌਕੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਦੇ ਮੱਦੇਨਜਰ ਸਰਕਾਰ ਵੱਲੋਂ ਲੋਕ ਹਿੱਤ ਵਿਚ ਲਗਾਈਆਂ ਪਾਬੰਦੀਆਂ ਦਾ ਪਾਲਣ ਕਰਨ ਅਤੇ ਜੇਕਰ ਕਿਸੇ ਨੂੰ ਵੀ ਕਰੋਨਾ ਦੇ ਲੱਛਣ ਵਿਖਾਈ ਦੇਣ ਤਾਂ ਉਹ ਆਪਣੇ ਟੈਸਟ ਜਰੂਰ ਕਰਵਾਉਣ। ਉਨਾਂ ਨੇ ਕਿਹਾ ਕਿ ਵੈਕਸੀਨੇਸ਼ਨ ਦਾ ਕੰਮ ਵੀ ਚੱਲ ਰਿਹਾ ਹੈ ਅਤੇ ਵਾਰੀ ਆਉਣ ਤੇ ਵੈਕਸੀਨ ਜਰੂਰ ਲਗਵਾਈ ਜਾਵੇ। ਇਸ ਮੌਕੇ ਐਸ.ਪੀ.  ਮਨਵਿੰਦਰ ਸਿੰਘ, ਐਸ.ਡੀ.ਐਮ.  ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਕੰਵਰਜੀਤ ਸਿੰਘ ਮਾਨ ਵੀ ਹਾਜਰ ਸਨ।