ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਫ਼ੈਕ੍ਟ ਸਮਾਚਾਰ ਸੇਵਾ
ਮੋਗਾ, ਜੁਲਾਈ 15
ਜ਼ਸਟਿਸ ਅਜੇ ਤਿਵਾੜੀ, ਕਾਰਜਕਾਰੀ ਚੈਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਅਰੁਣ ਗੁਪਤਾ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ  ਮਨਦੀਪ ਪੰਨੂ ਦੀ ਅਗਵਾਈ ਹੇਠ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ  ਅਮਰੀਸ਼ ਕੁਮਾਰ, ਦੁਆਰਾ ਕੇਂਦਰੀ ਜੇਲ੍ਹ, ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਦੁਆਰਾ ਕੇਂਦਰੀ ਜੇਲ੍ਹ ਫਰੀਦਕੋਟ ਦੇ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਹਵਾਲਾਤੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਸਹੂਲਤ ਬਾਰੇ ਵਿਸਥਾਰ ਸਹਿਤ ਦੱਸਿਆ। ਇਸ ਮੌਕੇ ਉਨ੍ਹਾਂ ਵੱਲੋਂ ਹਵਾਲਾਤੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਤੋਂ ਬਾਅਦ ਸੀ.ਜੇ.ਐਮ. ਅਮਰੀਸ਼ ਕੁਮਾਰ ਨੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਮਿਲੀ ਕਾਨੂੰਨੀ ਸਹਾਇਤਾ ਦੇ ਰਿਕਾਰਡ ਸਬੰਧੀ ਲਗਾਏ ਰਜਿਸਟਰ ਦੀ ਚੈਕਿੰਗ ਵੀ ਕੀਤੀ ਜ਼ੋ ਬਿਲਕੁਲ ਦਰੁਸਤ ਪਾਈ ਗਈ। ਇਸ ਦੌਰੇ ਸਮੇਂ ਉਨ੍ਹਾਂ ਨਾਲ ਮਨਜੀਤ ਸਿੰਘ ਟਿਵਾਣਾ ਜੇਲ੍ਹ ਸੁਪਰਡੈਂਟ ਫਰੀਦਕੋਟ, ਹਰਪ੍ਰੀਤ ਸਿੰਘ ਡਿਪਟੀ ਸੁਪਰਡੈਂਟ, ਹਰਪ੍ਰੀਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਰੀਦਕੋਟ ਅਤੇ ਡਾ. ਗੁਰਪ੍ਰਕਾਸ਼ ਸਿੰਘ ਸਾਇਕੈਟਰਿਸਟ ਸਰਕਾਰੀ ਮੈਡੀਕਲ ਕਾਲਜ ਫਰੀਦਕੌਟ ਹਾਜ਼ਰ ਸਨ।

More from this section