ਪੰਜਾਬ

ਜ਼ਿਲਿਆਂ ਨੂੰ 809 ਵੈਂਟੀਲੇਟਰ ਦਿੱਤੇ

ਫ਼ੈਕ੍ਟ ਸਮਾਚਾਰ ਸੇਵਾ
ਚੰਡੀਗੜ,  ਮਈ 3
ਸੂਬੇ ਵਿੱਚ ਕੋਵਿਡ ਦੇ ਗੰਭੀਰ ਮਰੀਜਾਂ ਨੂੰ ਸਿਹਤ ਸਹੂਲਤਾਂ ਦੇਣ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਅਤੇ ਕੋਵਿਡ-19 ਦੀ ਦੂਜੀ ਲਹਿਰ ਨਾਲ ਪ੍ਰਭਾਵਸਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲਿਆਂ ਨੂੰ 809 ਹੋਰ ਵੈਂਟੀਲੇਟਰ ਮੁਹੱਈਆ ਕਰਵਾਏ ਗਏ ਹਨ।
ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਐਤਵਾਰ ਨੂੰ ਕੋਵਿਡ ਅਤੇ ਟੀਕਾਕਰਨ ਦੀ ਮੌਜੂਦਾ ਸਥਿਤੀ ਦਾ ਜਾਇਜਾ ਲੈਣ ਲਈ ਕੀਤੀ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦਿਆਂ ਕੀਤਾ।
ਉਹਨਾਂ ਨੇ ਸਾਰੇ ਡਿਪਟੀ ਕਮਿਸਨਰਾਂ ਨੂੰ ਹਦਾਇਤ ਕੀਤੀ ਕਿ ਅੱਜ ਹੀ ਸਾਰੇ ਵੈਂਟੀਲੇਟਰ ਲਗਾਏ ਜਾਣ ਅਤੇ ਇੱਕ ਵੀ ਆਕਸੀਜਨ ਕੰਸਨਟ੍ਰੇਟਰ ਜਾਂ ਵੈਂਟੀਲੇਟਰ ਬਗੈਰ ਵਰਤੋਂ ਤੋਂ ਨਾ ਰੱਖਿਆ ਜਾਵੇ। ਉਹਨਾਂ ਨੇ ਕੋਵਿਡ -19 ਦੇ ਵੱਧ ਰਹੇ ਕੇਸਾਂ ਨੂੰ ਠੱਲ ਪਾਉਣ ਲਈ ਪ੍ਰਾਈਵੇਟ ਦਫਤਰਾਂ ਨੂੰ ਘਰ ਤੋਂ ਹੀ ਕੰਮ ਕਰਨ ਨੂੰ ਯਕੀਨੀ ਬਣਾਉਣ ਦੇ ਹੁਕਮ ਵੀ ਦਿੱਤੇ।
ਇੱਥੇ ਪ੍ਰਸਾਸਕੀ ਸਕੱਤਰਾਂ, ਡਿਪਟੀ ਕਮਿਸਨਰਾਂ, ਪੁਲਿਸ ਕਮਿਸਨਰਾਂ , ਐਸ.ਐਸ.ਪੀਜ ਅਤੇ ਸਿਵਲ ਸਰਜਨਾਂ ਦੀ ਆਨਲਾਈਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਸਕੱਤਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਹਰ ਸੰਭਵ ਕੋਸਸਿ ਕਰਨ ਦੇ ਨਿਰਦੇਸ ਦਿੱਤੇ। ਉਹਨਾਂ ਨੇ ਕੋਵਿਡ ਦੇ ਮਰੀਜਾਂ ਨੂੰ ਬਿਹਤਰੀਨ  ਸਿਹਤ  ਸਹੂਲਤਾਂ ਮੁਹੱਈਆ ਕਰਵਾਉਣ ਲਈ ਐਲ- 2 ਅਤੇ ਐਲ- 3 ਬੈੱਡਾਂ ਦੀ ਗਿਣਤੀ ਵਧਾਉਣ ਲਈ ਵੀ ਕਿਹਾ ਕਿਉਂਕਿ ਸੂਬੇ ਦੇ ਕੁੱਲ 22 ਜਿਿਲਆਂ ਵਿਚੋਂ 14 ਵਿੱਚ  ਪਾਜੇਟਿਵਟੀ ਦਰ 10% ਤੋਂ ਵੱਧ ਹੈ।
ਉਹਨਾਂ ਨੇ ਦੁਹਰਾਇਆ ਕਿ ਇਸ ਮਹੀਨੇ ਦੇ ਅੰਤ ਤੱਕ ਮੁਹਾਲੀ ਅਤੇ ਬਠਿੰਡਾ ਵਿੱਚ ਕੋਵਿਡ ਮਰੀਜਾਂ ਲਈ ਆਈ.ਸੀ.ਯੂ. ਸਹੂਲਤਾਂ ਨਾਲ ਲੈਸ ਦੋ ਅਸਥਾਈ ਹਸਪਤਾਲ ਸਥਾਪਤ ਕਰ ਦਿੱਤੇ ਜਾਣਗੇ।
ਪ੍ਰਾਈਵੇਟ ਹਸਪਤਾਲਾਂ ਨੂੰ ਮਹਾਂਮਾਰੀ ਵਿਰੁੱਧ ਲੜਨ ਲਈ ਵਧੇਰੇ ਸਰਗਰਮੀ ਨਾਲ ਅੱਗੇ ਆਉਣ ਦੀ ਅਪੀਲ ਕਰਦਿਆਂ ਮੁੱਖ ਸਕੱਤਰ ਨੇ ਡਿਪਟੀ ਕਮਿਸਨਰਾਂ ਨੂੰ ਹੁਕਮ ਦਿੱਤੇ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਬੈੱਡਾਂ ਦੀ ਸਮਰੱਥਾ ਵਧਾਉਣ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇ। ਉਹਨਾਂ ਜੋਰ ਦੇ ਕੇ ਕਿਹਾ ਕਿ ਬੇਸਕੀਮਤੀ ਮਨੁੱਖੀ ਜਾਨਾਂ ਨੂੰ ਇਸ ਘਾਤਕ ਵਾਇਰਸ ਤੋਂ ਬਚਾਉਣ ਲਈ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ।
ਦਿੱਲੀ ਅਤੇ ਐੱਨ.ਸੀ.ਆਰ. ਖੇਤਰ ਤੋਂ ਕੋਵਿਡ ਦੇ ਇਲਾਜ ਲਈ ਪੰਜਾਬ ਆ ਰਹੇ ਲੋਕਾਂ ਬਾਰੇ ਮੁੱਖ ਸਕੱਤਰ ਨੇ ਕਿਹਾ ਕਿ ਹੋਰ ਸੂਬਿਆਂ ਦੇ ਮਰੀਜਾਂ ਨੂੰ ਵੀ ਪੰਜਾਬ ਵਾਸੀਆਂ ਵਾਂਗ ਹੀ ਸਿਹਤ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਬੋਕਾਰੋ ਤੇ ਦੇਸ ਦੇ ਹੋਰ ਹਿੱਸਿਆਂ ਵਿੱਚੋਂ ਮੈਡੀਕਲ ਆਕਸੀਜਨ ਦੀ ਸਪਲਾਈ ਹੋਰ ਵਧਾਉਣ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਕਰ ਰਹੀ ਹੈ। ਇਸ ਤੋਂ ਇਲਾਵਾ ਸੂਬਾ ਖੁਦ ਵੀ ਆਕਸੀਜਨ ਦੇ ਉਤਪਾਦਨ ਵਿੱਚ ਵਾਧਾ ਕਰ ਰਿਹਾ ਹੈ।  ਮਹਾਜਨ ਨੇ ਉਦਯੋਗ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੂੰ ਆਕਸੀਜਨ ਦੇ ਉਤਪਾਦਨ ਵਿੱਚ ਹੋਰ ਤੇਜੀ ਲਿਆਉਣ ਦੇ ਨਾਲ-ਨਾਲ ਰਾਜ ਦੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਨੂੰ ਨਿਰਵਿਘਨ ਮੈਡੀਕਲ ਆਕਸੀਜਨ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਹਨਾਂ ਕਿਹਾ ਕਿ ਖਾਲੀ ਆਕਸੀਜਨ ਸਿਲੰਡਰ ਰੱਖਣ ਅਤੇ ਕਾਲਾਬਾਜਾਰੀ ਦੀ ਕਿਸੇ ਵੀ ਕੀਮਤ‘ਤੇ ਆਗਿਆ ਨਹੀਂ ਦੇਣੀ ਚਾਹੀਦੀ।
ਮਹਾਜਨ ਨੇ ਘਰਾਂ ਵਿੱਚ ਇਕਾਂਤਵਾਸ ਮਰੀਜਾਂ ਦੀ ਸਖਤ ਨਿਗਰਾਨੀ ਕਰਨ ਦੀ ਹਦਾਇਤ ਵੀ ਕੀਤੀ ਕਿਉਂਕਿ 80 ਫੀਸਦੀ ਮਰੀਜ ਘਰੇਲੂ ਇਕਾਂਤਵਾਸ ਅਧੀਨ ਹਨ। ਉਹਨਾਂ  ਕਿਹਾ ਕਿ ਸਿਹਤ ਵਿਭਾਗ  ਉੱਚ ਜੋਖਮ ਵਾਲੇ ਮਰੀਜਾਂ, 50 ਸਾਲ ਤੋਂ ਵੱਧ ਉਮਰ ਦੇ ਜਾਂ ਗੰਭੀਰ ਸਹਿ-ਰੋਗਾਂ ਵਾਲੇ, ਲਈ ਰੋਜਾਨਾ ਦੋ ਵਾਰ ਟੈਲੀਕੰਸਲਟੇਸਨ ਨੂੰ ਯਕੀਨੀ ਬਣਾਏਗਾ ਅਤੇ ਇੱਕ ਟੀਮ ਹਰ ਦੂਜੇ ਦਿਨ ਅਜਿਹੇ ਮਰੀਜਾਂ ਨਾਲ ਉਨਾਂ ਦੇ ਘਰ ਜਾ ਕੇ ਸੰਪਰਕ ਕਰੇਗੀ।
ਉਨਾਂ ਕਿਹਾ ਕਿ ਲਗਭਗ 1000 ਫੂਡ ਕਿੱਟਸ ਹਰੇਕ ਜਲਿੇ ਨੂੰ ਜਲਦੀ ਉਪਲਬਧ ਕਰਵਾਈਆਂ ਜਾਣਗੀਆਂ। ਉਹਨਾਂ ਜੋਰ ਦੇ ਕੇ ਕਿਹਾ ਕਿ ਫਤਹਿ ਕਿੱਟ ਅਤੇ ਫੂਡ ਕਿੱਟ ਉਸੇ ਦਿਨ ਪ੍ਰਭਾਵਿਤ ਵਿਅਕਤੀ ਤੱਕ ਪਹੁੰਚਾਈ ਜਾਵੇ ਜਿਸ ਦਿਨ ਉਸਦਾ ਕਰੋਨਾ ਟੈਸਟ ਪਾਜੇਟਿਵ ਆਇਆ ਹੋਵੇ।
ਮੁੱਖ ਸਕੱਤਰ ਨੇ ਕਿਹਾ ਕਿ ਸਿਹਤ ਅਤੇ ਮੋਹਰਲੀ ਕਤਾਰ ਵਾਲੇ ਸਾਰੇ ਕਰਮਚਾਰੀਆਂ ਨੂੰ ਟੀਕਾ ਲਗਾਇਆ ਜਾਣਾ ਚਾਹੀਦਾ ਹੈ। ਉਹਨਾਂ ਸਪੱਸਟ ਤੌਰ ’ਤੇ ਕਿਹਾ ਕਿ ਆਕਸੀਜਨ, ਰੈਮੇਡਿਸਿਵੀਰ ਅਤੇ ਟੋਸੀਲੀਜੁਮੈਬ ਮਰੀਜਾਂ ਨੂੰ ਸਿੱਧੇ ਤੌਰ’ਤੇ ਨਾ ਲਿਖੀਆਂ ਜਾਣ ਬਲਕਿ ਇਹ ਕੇਵਲ ਮਰੀਜਾਂ ਨੂੰ ਹਸਪਤਾਲ ਵਿੱਚ ਨਿਗਰਾਨੀ ਹੇਠ ਹੀ ਦਿੱਤੀਆਂ ਜਾਣ। ਉਹਨਾਂ ਸਿਹਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ ਦਿੱਤੇ ਕਿ ਹਸਪਤਾਲ ਦੀ ਡਿਊਟੀ ਬਣਦੀ ਹੈ ਕਿ ਉਹ ਇਨਾਂ ਜਰੂਰੀ ਦਵਾਈਆਂ  ਉਪਲਬਧਤ ਕਰਾਵੇ ਅਤੇ ਮਰੀਜਾਂ ਜਾਂ ਉਨਾਂ ਦੇ ਅਟੈਂਡੰਟਾਂ ਨੂੰ ਬਾਹਰੋਂ ਆਪਣੇ ਪੱਧਰ ਤੇ ਇਨਾਂ ਚੀਜਾਂ ਦਾ ਪ੍ਰਬੰਧ ਕਰਨ ਲਈ ਨਾ ਕਹੇ।
ਸਿਹਤ ਅਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ  ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਲਈ ਬਣਾਏ ਗਏ ਮਾਹਿਰ ਗਰੁੱਪ ਨੇ ਆਪਣੀ ਪਹਿਲੀ ਰਿਪੋਰਟ ਸੌਂਪ ਦਿੱਤੀ ਹੈ। ਉਹਨਾਂ ਇਹ ਵੀ ਦੱਸਿਆ ਕਿ ਬਹੁਤ ਜਲਦ ਸੁਰੂ ਹੋ ਰਹੇ ਤੀਜੇ ਗੇੜ ਦੇ ਟੀਕਾਕਰਨ ਲਈ ਸੂਬੇ ਨੂੰ  3,29,830 ਖੁਰਾਕਾਂ ਪ੍ਰਾਪਤ ਹੋਣਗੀਆਂ।
ਸੂਬੇ ਵਿੱਚ ਕੋਵਿਡ- 19 ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਪਿਛਲੇ ਹਫਤੇ ਰੋਜਾਨਾ ਔਸਤਨ 6532 ਮਾਮਲੇ  ਸਾਹਮਣੇ ਆਏ ਸਨ ਅਤੇ ਕੁੱਲ ਪਾਜੇਟਵਿਟੀ ਦਰ 11.7% ਦਰਜ ਕੀਤੀ ਗਈ ਜਦਕਿ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਜਦੋਂ ਕਰੋਨਾ ਸਿਖਰ ‘ਤੇ ਸੀ ਤਾਂ ਰੋਜਾਨਾ 2896 ਕੇਸ ਆਉਂਦੇ ਸਨ। ਉਹਨਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਜਿਲਾ ਹਸਪਤਾਲਾਂ  ਦੀ ਬੈਂਡ ਸਮਰੱਥਾ ਵਿੱਚ ਵਾਧਾ ਕਰਨ ਲਈ 2000 ਹੋਰ ਬੈਡ ਸਾਮਲ ਕੀਤੇ  ਜਾਣਗੇ।
ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ  ਡੀ.ਕੇ ਤਿਵਾੜੀ ਨੇ ਦੱਸਿਆ ਕਿ ਬੀ.ਐਫ.ਯੂ.ਐਚ.ਐਸ. ਦੇ ਨੋਟੀਫਿਕੇਸਨ ਮੁਤਾਬਕ ਐਮ.ਬੀ.ਬੀ.ਐਸ., ਡੈਂਟਲ ਅਤੇ ਨਰਸਿੰਗ ਦੇ ਆਖਰੀ ਸਾਲ ਦੇ ਵਿਦਿਆਰਥੀ ਹੁਣ ਕੋਵਿਡ ਮੈਨੇਜਮੈਂਟ ਡਿਊਟੀਆਂ ਲਈ ਉਪਲਬਧ ਹਨ ।
ਕੋਵਿਡ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ  ਦਿਨਕਰ ਗੁਪਤਾ ਨੇ ਦੱਸਿਆ ਕਿ ਕੋਵਿਡ ਸਬੰਧੀ ਢੁਕਵੇਂ ਵਿਵਹਾਰ ਨੂੰ ਲਾਗੂ ਕਰਨ ਲਈ ਇਕ ਵਿਸੇਸ ਇਨਫੋਰਸਮੈਂਟ ਅਭਿਆਨ ਚਲਾਇਆ ਗਿਆ ਹੈ, ਜਿਸ ਤਹਿਤ ਪਿਛਲੇ 24 ਘੰਟਿਆਂ ਦੌਰਾਨ ਮਾਸਕ ਨਾ ਪਹਿਨਣ ਵਾਲੇ 1930 ਵਿਅਕਤੀਆਂ ਦੇ ਚਲਾਨ ਕੀਤੇ ਗਏ ਅਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸਾਂ ਵਿੱਚ 123 ਐਫ.ਆਈ.ਆਰਜ ਦਰਜ ਕੀਤੀਆਂ ਅਤੇ 134 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ।