ਪੰਜਾਬ

ਜ਼ਿਲੇ ਦੀਆ ਮੰਡੀਆਂ ਵਿੱਚ ਝੋਨੇ ਦੀ ਖਰੀਦ ,ਲਿਫਟਿੰਗ ਲਗਾਤਾਰ ਜਾਰੀ

ਫ਼ੈਕ੍ਟ ਸਮਾਚਾਰ ਸੇਵਾ
ਫਰੀਦਕੋਟ ਅਕਤੂਬਰ 11

ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ  46472 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਨਮੀ ਵਾਲੀ ਆਪਣੀ ਫਸਲ ਮੰਡੀ ਵਿੱਚ ਲਿਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।ਉਨ੍ਹਾ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਉਪਰੰਤ ਪਰਾਲ਼ੀ ਜਾਂ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਲਕਿ ਅਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਨਿਪਟਾਰਾ ਕਰਨ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੀ ਕਟਾਈ ਲਈ ਹਾਰਵੈਸਟ ਕੰਬਾਈਨ  ਸਵੇਰੇ 09:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚਲਾਈਆਂ ਜਾਣ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 17206 ਮੀਟ੍ਰਿਕ ਟਨ,ਮਾਰਕਫੈਡ ਨੇ 15289 ਮੀਟ੍ਰਿਕ ਟਨ, ਪਨਸਪ ਨੇ 9731 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 3257 ਮੀਟ੍ਰਿਕ ਟਨ, ਐਫ ਸੀ ਆਈ ਨੇ  45 ਮੀਟਰਕ ਟਨ ਇਲਾਵਾ ਪ੍ਰਾਈਵੇਟ ਵਪਾਰੀਆਂ ਨੇ 944 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।ਉਨਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ ਕੁੱਲ  13048 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।