ਪੰਜਾਬ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 7282 ਸੈਂਪਲ ਲਏ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਅਪ੍ਰੈਲ 21 ਡਿਪਟੀ ਕਮਿਸ਼ਨਰ ਲੁਧਿਆਣਾ  ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 44599 ਮਰੀਜ਼ਾਂ ਵਿਚੋਂ 85.90% (38312 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 7282 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ  ਵਿੱਚ 5029 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 38312 ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 851 ਮਰੀਜ਼ (778 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 73 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 901276 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 900801 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 849361 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 475 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 44599 ਹੈ, ਜਦਕਿ 6841 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 7 ਮੌਤਾਂ ਦੀ ਪੁਸ਼ਟੀ ਹੋਈ ਹੈ (5 ਜ਼ਿਲ੍ਹਾ ਲੁਧਿਆਣਾ, 1 ਫਾਜਿਲਕ ਅਤੇ 1 ਰਾਜ ਜੰਮੂ ਤੇ ਕਸ਼ਮੀਰ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1258 ਅਤੇ 649 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 75501 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 6837 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 519 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।