View in English:
May 18, 2024 2:08 pm

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਦਸੰਬਰ 2

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ ਪੇਸ਼ ਹੋ ਕੇ ਆਪਣਾ ਲਿਖਤੀ ਜਵਾਬ ਦੇਣ ਲਈ ਕਿਹਾ ਹੈ।

ਅਨੁਸ਼ਾਸਨੀ ਕਮੇਟੀ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਦਰ ਅਨੁਸ਼ਾਸ਼ਨ ਤੋਂ ਬਾਹਰ ਜਾ ਕੇ ਤੁਹਾਡੇ ਵਲੋਂ ਕੀਤੀਆਂ ਗਈਆਂ ਕਾਰਵਾਈਆਂ ਕਰਕੇ ਪਾਰਟੀ ਦੀ ਅਨੁਸ਼ਾਸ਼ਨੀ ਕਮੇਟੀ ਵਲੋਂ ਤੁਹਾਡੇ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਦਿਆਂ ਤੁਹਾਡੇ ਤੋਂ ਜਵਾਬ ਮੰਗਿਆ ਸੀ, ਪਰ ਤੁਹਾਡੇ ਜਵਾਬ ਤੋਂ ਕਮੇਟੀ ਸੰਤੁਸ਼ਟ ਨਹੀਂ ਹੈ। ਇਸ ਸੰਬੰਧੀ ਤੁਹਾਡਾ ਲਿਖਤੀ ਪੱਖ ਜਾਣਨ ਲਈ ਇਹ ਨੋਟਿਸ ਭੇਜਿਆ ਗਿਆ ਹੈ।

Leave a Reply

Your email address will not be published. Required fields are marked *

View in English