ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅਸਤੀਫ਼ਾ ਕੀਤਾ ਮਨਜ਼ੂਰ
16 ਨਵੰਬਰ ਨੂੰ ਸੁਖਬੀਰ ਬਾਦਲ ਨੇ ਦਿੱਤਾ ਸੀ ਅਸਤੀਫ਼ਾ
ਸੁਖਬੀਰ ਬਾਦਲ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਸਨ। 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਕਾਰਜਕਾਰਨੀ ਨੂੰ ਅਸਤੀਫ਼ਾ ਪ੍ਰਵਾਨ ਕਰਕੇ ਅਕਾਲ ਤਖ਼ਤ ਸਕੱਤਰੇਤ ਨੂੰ ਸੂਚਿਤ ਕਰਨ ਦੀ ਹਦਾਇਤ ਕੀਤੀ ਗਈ ਸੀ। ਹਾਲਾਂਕਿ ਅਕਾਲੀ ਆਗੂਆਂ ਨੇ ਧਾਰਮਿਕ ਸੇਵਾਵਾਂ ਦਾ ਹਵਾਲਾ ਦਿੰਦੇ ਹੋਏ ਕਾਰਜਕਾਰਨੀ ਦੀ ਮੀਟਿੰਗ ਲਈ ਸਮਾਂ ਮੰਗਿਆ ਸੀ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ।
ਸ਼੍ਰੋਮਣੀ ਕਮੇਟੀ ਨਾਲ ਹੋਈ ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਲੰਬੀ ਚਰਚਾ ਹੋਈ। ਮੀਟਿੰਗ ਦੌਰਾਨ ਸਪੱਸ਼ਟ ਸੰਕੇਤ ਦਿੱਤੇ ਗਏ ਕਿ ਨਵੇਂ ਸਾਲ ਵਿਚ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇਗੀ ਅਤੇ ਅਜਿਹੇ ਵਰਕਰਾਂ ਅਤੇ ਵਿਅਕਤੀਆਂ ਨੂੰ ਮੈਂਬਰ ਬਣਾਇਆ ਜਾਵੇਗਾ ਜੋ ਹੇਠਲੇ ਪੱਧਰ ‘ਤੇ ਭਰੋਸੇਯੋਗ ਅਤੇ ਪਾਰਟੀ ਲੀਡਰਸ਼ਿਪ ਦੇ ਵਫ਼ਾਦਾਰ ਹੋਣ।