View in English:
August 29, 2024 2:41 am

ਅਗਨੀਵੀਰਾਂ ਲਈ ਵੱਡਾ ਐਲਾਨ : ਹਰਿਆਣਾ ‘ਚ ਨੌਕਰੀਆਂ ‘ਚ 10 ਫੀਸਦੀ ਰਾਖਵਾਂਕਰਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਜੁਲਾਈ 17

ਹਰਿਆਣਾ ਸਰਕਾਰ ਨੇ ਅਗਨੀਵੀਰਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ‘ਚ ਅਗਨੀਵੀਰਾਂ ਨੂੰ 10 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ‘ਤੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਸੀਐਮ ਸੈਣੀ ਨੇ ਅਗਨੀਵੀਰਾਂ ਲਈ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਹਰਿਆਣਾ ‘ਚ ਅਗਨੀਵੀਰਾਂ ਨੂੰ ਰਾਜ ਵਿਚ ਨੌਕਰੀਆਂ ਲਈ ਭਰਤੀ ਵਿਚ ਛੋਟ ਮਿਲੇਗੀ।

ਉਨ੍ਹਾਂ ਕਿਹਾ ਕਿ ਅਗਨੀਵੀਰ ਯੋਜਨਾ ਲਗਭਗ ਦੋ ਸਾਲ ਪਹਿਲਾਂ 14 ਜੂਨ 2022 ਨੂੰ ਲਾਗੂ ਕੀਤੀ ਗਈ ਸੀ। ਇਸ ਤਹਿਤ ਚਾਰ ਸਾਲ ਲਈ ਭਾਰਤੀ ਫੌਜ ਵਿੱਚ ਤਾਇਨਾਤ ਹੈ। ਅਗਨੀਵੀਰ ਯੋਜਨਾ ਹੁਨਰਮੰਦ ਅਤੇ ਸਰਗਰਮ ਨੌਜਵਾਨਾਂ ਨੂੰ ਤਿਆਰ ਕਰਦੀ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਯੋਧਿਆਂ ਨੂੰ ਪੁਲਿਸ ਕਾਂਸਟੇਬਲ, ਮਾਈਨਿੰਗ, ਗਾਰਡ, ਜੇਲ੍ਹ ਗਾਰਡ ਅਤੇ ਐਸਪੀਓ ਦੀ ਭਰਤੀ ਵਿੱਚ 10 ਪ੍ਰਤੀਸ਼ਤ ਰਾਖਵਾਂਕਰਨ ਦਿੱਤਾ ਜਾਵੇਗਾ। ਗਰੁੱਪ ਸੀ ਵਿੱਚ ਉਮਰ ਵਿੱਚ ਤਿੰਨ ਸਾਲ ਦੀ ਛੋਟ ਦਿੱਤੀ ਜਾਵੇਗੀ। ਗਰੁੱਪ ਬੀ ਵਿੱਚ ਪੰਜ ਫ਼ੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ, ਗਰੁੱਪ ਏ ਵਿੱਚ ਇੱਕ ਫ਼ੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ।

ਇਸਦੇ ਨਾਲ ਹੀ ਅਗਨੀਵੀਰ ਸੈਨਿਕਾਂ ਨੂੰ 500000 ਰੁਪਏ ਤੱਕ ਦਾ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ। ਅਗਨੀਵੀਰ ਸੈਨਿਕਾਂ ਨੂੰ ਟਰੈਫਿਕ ਦੁਰਘਟਨਾ ‘ਚ ਜ਼ਖਮੀ ਹੋਣ ‘ਤੇ ਸਰਕਾਰ ਉਨ੍ਹਾਂ ਨੂੰ ਮੁਆਵਜ਼ਾ ਦੇਵੇਗੀ। ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਦਾ ਸਾਰਾ ਖਰਚਾ ਵੀ ਸਰਕਾਰ ਚੁੱਕੇਗੀ। ਇਸ ਦੇ ਲਈ ਹਰ ਜ਼ਿਲ੍ਹੇ ਵਿੱਚ ਇੱਕ ਕਮੇਟੀ ਬਣਾਈ ਗਈ ਹੈ। ਜੇਕਰ ਪੀੜਤ ਦੀ ਮੌਤ ਹੋ ਜਾਂਦੀ ਹੈ ਤਾਂ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸੀ.ਐਮ.ਸੈਣੀ ਨੇ ਕਿਹਾ ਕਿ ਜੇਕਰ ਕੋਈ ਅਗਨੀਵੀਰ ਆਪਣਾ ਅਦਾਰਾ ਸਥਾਪਿਤ ਕਰਦਾ ਹੈ ਤਾਂ ਉਹ ਪੰਜ ਲੱਖ ਤੱਕ ਕੋਈ ਵਿਆਜ ਨਹੀਂ ਦਿੱਤਾ ਜਾਵੇਗਾ। ਅਗਨੀਵੀਰਾਂ ਨੂੰ ਹਥਿਆਰਬੰਦ ਲਾਇਸੈਂਸ ਦਿੱਤੇ ਜਾਣਗੇ।

Leave a Reply

Your email address will not be published. Required fields are marked *

View in English