ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਪ੍ਰੈਲ 6
ਫਿਲਮ ਇੰਡਸਟਰੀ ਅਜੇ ਮਨੋਜ ਕੁਮਾਰ ਦੀ ਮੌਤ ਦੇ ਸੋਗ ਤੋਂ ਉਭਰ ਵੀ ਨਹੀਂ ਸਕੀ ਸੀ ਕਿ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ‘ਤੇ ਦੁੱਖਾਂ ਦਾ ਪਹਾੜ ਡਿੱਗਿਆ ਹੈ। ਦਰਅਸਲ, ਜੈਕਲੀਨ ਫਰਨਾਂਡੀਜ਼ ਦੀ ਮਾਂ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕੁਝ ਦਿਨਾਂ ਤੋਂ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖਲ ਸੀ।