View in English:
April 23, 2024 1:12 pm

ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੀ ਮੰਗਣੀ ਅੱਜ , ਮੁਕੇਸ਼ ਅੰਬਾਨੀ ਦੇ ਘਰ ਐਂਟੀਲੀਆ ‘ਚ ਹੋਵੇਗਾ ਸਮਾਗਮ

ਫੈਕਟ ਸਮਾਚਾਰ ਸੇਵਾ

ਮੁੰਬਈ , ਜਨਵਰੀ 19

ਰਿਲਾਇੰਸ ਇੰਡਸਟਰੀਜ਼ ਦੇ ਮਾਲਕ ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੀ ਅੱਜ ਸ਼ਾਮ ਮੰਗਣੀ ਹੋ ਜਾਵੇਗੀ। ਦੱਸਿਆ ਗਿਆ ਹੈ ਕਿ ਇਹ ਪ੍ਰੋਗਰਾਮ ਮੁਕੇਸ਼ ਅੰਬਾਨੀ ਦੇ ਮੁੰਬਈ ਸਥਿਤ ਘਰ ‘ਤੇ ਹੋਵੇਗਾ। ਇਸ ਤੋਂ ਪਹਿਲਾਂ 29 ਦਸੰਬਰ ਨੂੰ ਅਨੰਤ ਅੰਬਾਨੀ ਅਤੇ ਰਾਧਿਕਾ ਦਾ ਰੋਕ ਹੋਇਆ ਸੀ। ਫਿਰ ਜੋੜੇ ਦੇ ਰੋਕਾ ਸਮਾਰੋਹ ਦੀਆਂ ਪਹਿਲੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। ਰੋਕੇ ਦਾ ਇਹ ਪ੍ਰੋਗਰਾਮ ਰਾਜਸਥਾਨ ਦੇ ਰਾਜਸਮੰਦ ਜ਼ਿਲੇ ਦੇ ਨਾਥਦੁਆਰੇ ਸਥਿਤ ਸ਼੍ਰੀਨਾਥਜੀ ਮੰਦਰ ‘ਚ ਹੋਇਆ। ਹਾਲਾਂਕਿ ਅਨੰਤ ਅਤੇ ਰਾਧਿਕਾ ਦਾ ਵਿਆਹ ਕਦੋਂ ਹੋਵੇਗਾ, ਇਸ ਦੀ ਜਾਣਕਾਰੀ ਅਜੇ ਸਪੱਸ਼ਟ ਨਹੀਂ ਹੈ।

ਐਨਕੋਰ ਹੈਲਥਕੇਅਰ ਦੇ ਸੀਈਓ ਦੀ ਧੀ ਹੈ ਰਾਧਿਕਾ

ਅਨੰਤ ਅਤੇ ਰਾਧਿਕਾ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਹਨ। ਰਾਧਿਕਾ ਅੰਬਾਨੀ ਪਰਿਵਾਰ ਦੇ ਹਰ ਈਵੈਂਟ ‘ਚ ਨਜ਼ਰ ਆਉਂਦੀ ਹੈ। ਰਾਧਿਕਾ ਮਰਚੈਂਟ ਐਨਕੋਰ ਹੈਲਥਕੇਅਰ ਦੇ ਸੀਈਓ ਵੀਰੇਨ ਮਰਚੈਂਟ ਅਤੇ ਸ਼ੈਲਾ ਮਰਚੈਂਟ ਦੀ ਬੇਟੀ ਹੈ। ਰਾਧਿਕਾ ਦੇ ਪਿਤਾ ਵੀਰੇਨ ਵੀ ਦੇਸ਼ ਦੀਆਂ ਅਮੀਰ ਹਸਤੀਆਂ ਵਿੱਚ ਗਿਣੇ ਜਾਂਦੇ ਹਨ। ਰਾਧਿਕਾ ਨੇ ਆਪਣੀ ਸਕੂਲੀ ਪੜ੍ਹਾਈ ਮੁੰਬਈ ਵਿੱਚ ਕੀਤੀ ਹੈ। ਇਸ ਤੋਂ ਬਾਅਦ ਉਹ ਪੜ੍ਹਾਈ ਲਈ ਨਿਊਯਾਰਕ ਚਲੀ ਗਈ। ਉੱਥੇ ਉਸ ਨੇ ਰਾਜਨੀਤੀ ਅਤੇ ਅਰਥ ਸ਼ਾਸਤਰ ਦੀ ਪੜ੍ਹਾਈ ਕੀਤੀ। 2017 ਵਿੱਚ ਆਪਣੀ ਗ੍ਰੈਜੂਏਸ਼ਨ ਪੂਰੀ ਕਰਨ ਤੋਂ ਬਾਅਦ, ਉਹ ਇੱਕ ਸੇਲਜ਼ ਐਗਜ਼ੀਕਿਊਟਿਵ ਵਜੋਂ ਇਸਪ੍ਰਵਾ ਵਿੱਚ ਸ਼ਾਮਲ ਹੋ ਗਈ।

Leave a Reply

Your email address will not be published. Required fields are marked *

View in English