View in English:
May 21, 2024 11:07 am

ਅਮਿਤ ਸ਼ਾਹ ਦੀ ਫਰਜ਼ੀ ਵੀਡੀਓ ਦੀ ਜਾਂਚ ਤੇਜ਼, ਦਿੱਲੀ ਪੁਲਿਸ ਪਹੁੰਚੀ ਸੱਤ ਸੂਬਿਆਂ ‘ਚ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਪ੍ਰੈਲ 30

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਫਰਜ਼ੀ ਵੀਡੀਓ ਮਾਮਲੇ ‘ਚ ਦਿੱਲੀ ਪੁਲਿਸ ਦੀ ਜਾਂਚ ਸੱਤ ਰਾਜਾਂ ਤੱਕ ਫੈਲ ਗਈ ਹੈ। ਸੂਚਨਾ ਦੇਣ ਲਈ ਪੁਲਿਸ ਟੀਮਾਂ ਹਰ ਥਾਂ ਪਹੁੰਚ ਰਹੀਆਂ ਹਨ। ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈੱਡੀ ਨੂੰ ਤਲਬ ਕੀਤਾ ਗਿਆ ਹੈ।

ਨੋਟਿਸ ‘ਤੇ ਉਨ੍ਹਾਂ ਕਿਹਾ ਕਿ ਉਹ ਇਸ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣਾਂ ਜਿੱਤਣ ਲਈ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਵਰਤੋਂ ਕਰਦੇ ਸਨ ਪਰ ਹੁਣ ਉਨ੍ਹਾਂ ਨੇ ਦਿੱਲੀ ਪੁਲਿਸ ਨੂੰ ਵੀ ਵਰਤਣਾ ਸ਼ੁਰੂ ਕਰ ਦਿੱਤਾ ਹੈ।

ਦਰਅਸਲ ‘ਚ ਕੇਂਦਰੀ ਮੰਤਰੀ ਅਮਿਤ ਸ਼ਾਹ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਸ ਨਾਲ ਛੇੜਛਾੜ ਕੀਤੀ ਗਈ ਹੈ। ਵੀਡੀਓ ‘ਚ ਸ਼ਾਹ SC-ST ਅਤੇ OBC ਰਾਖਵਾਂਕਰਨ ਖਤਮ ਕਰਨ ਦੀ ਗੱਲ ਕਰਦੇ ਨਜ਼ਰ ਆ ਰਹੇ ਹਨ। ਇਕ ਦਿਨ ਪਹਿਲਾਂ ਐਤਵਾਰ ਨੂੰ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਸੋਸ਼ਲ ਮੀਡੀਆ ‘ਤੇ ਸ਼ਾਹ ਦਾ ਫਰਜ਼ੀ ਵੀਡੀਓ ਪੋਸਟ ਕਰਨ ਵਾਲੇ ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਸਪੈਸ਼ਲ ਸੈੱਲ ਉਨ੍ਹਾਂ ਖਾਤਿਆਂ ‘ਤੇ ਨਜ਼ਰ ਰੱਖ ਰਿਹਾ ਹੈ ਜੋ ਇਹ ਵੀਡੀਓ ਪੋਸਟ ਕਰ ਰਹੇ ਹਨ। ਵੀਡੀਓ ਡਿਲੀਟ ਕਰਨ ਵਾਲੇ ਵੀ ਜਾਂਚ ਏਜੰਸੀਆਂ ਦੇ ਰਾਡਾਰ ‘ਤੇ ਹਨ।

ਦਿੱਲੀ ਪੁਲਿਸ ਮਾਮਲੇ ਨੂੰ ਲੈ ਕੇ ਸਰਗਰਮ ਹੋ ਗਈ ਹੈ। ਪੁਲਿਸ ਨੇ ਐਕਸ ਅਤੇ ਫੇਸਬੁੱਕ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਉਨ੍ਹਾਂ ਨੇ ਜਾਣਕਾਰੀ ਮੰਗੀ ਹੈ ਕਿ ਗ੍ਰਹਿ ਮੰਤਰੀ ਸ਼ਾਹ ਦੀ ਫਰਜ਼ੀ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਕਿਸ ਨੇ ਸਾਂਝੀ ਕੀਤੀ ਹੈ।

Leave a Reply

Your email address will not be published. Required fields are marked *

View in English