View in English:
May 13, 2024 10:56 pm

ਅਰਵਿੰਦਰ ਸਿੰਘ ਲਵਲੀ ਦਾ ਅਸਤੀਫਾ ਮਨਜ਼ੂਰ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਪ੍ਰੈਲ 28

ਦਿੱਲੀ ਕਾਂਗਰਸ ਦੇ ਆਗੂ ਅਰਵਿੰਦਰ ਸਿੰਘ ਲਵਲੀ ਦਾ ਅਸਤੀਫਾ ਪਾਰਟੀ ਹਾਈਕਮਾਂਡ ਨੇ ਪ੍ਰਵਾਨ ਕਰ ਲਿਆ ਹੈ। ਕਾਂਗਰਸ ਇੰਚਾਰਜ ਦੀਪਕ ਬਾਵਰੀਆ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਹਾਈਕਮਾਂਡ ਨੇ ਲਵਲੀ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਨਵੇਂ ਪ੍ਰਧਾਨ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਗੱਲਬਾਤ ਚੱਲ ਰਹੀ ਹੈ ਅਤੇ ਜਲਦੀ ਹੀ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ।

ਉਮੀਦਵਾਰ ਬਦਲਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਦਿੱਲੀ ‘ਚ ਐਲਾਨੇ ਗਏ ਕਿਸੇ ਵੀ ਕਾਂਗਰਸੀ ਉਮੀਦਵਾਰ ‘ਚ ਕੋਈ ਬਦਲਾਅ ਨਹੀਂ ਹੋਵੇਗਾ। ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਹੀ ਨਾਮਜ਼ਦਗੀਆਂ ਦਾਖ਼ਲ ਕਰਨਗੇ।

Leave a Reply

Your email address will not be published. Required fields are marked *

View in English