ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜਨਵਰੀ 4
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦਿੱਲੀ ਦੇ ਲੋਕਾਂ ਨੂੰ ਪਾਣੀ ਦੇ ਗਲਤ ਬਿੱਲ ਨਾ ਭਰਨ ਲਈ ਕਿਹਾ। ਜਿਨ੍ਹਾਂ ਲੋਕਾਂ ਨੇ ਪਾਣੀ ਦੇ ਗਲਤ ਬਿੱਲ ਆਏ ਹਨ, ਉਨ੍ਹਾਂ ਨੂੰ ਭੁਗਤਾਨ ਕਰਨ ਦੀ ਲੋੜ ਨਹੀਂ ਹੈ। ਚੋਣਾਂ ਤੋਂ ਬਾਅਦ ਇਨ੍ਹਾਂ ਦੇ ਗਲਤ ਬਿੱਲ ਮੁਆਫ ਕਰ ਦਿੱਤੇ ਜਾਣਗੇ।