View in English:
May 20, 2024 11:34 pm

ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ , ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਮਈ 10

ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਕੋਰਟ ਨੇ 1 ਜੂਨ ਤੱਕ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਉਹ ਹੁਣ ਚੋਣ ਪ੍ਰਚਾਰ ਕਰ ਸਕਣਗੇ। ਇਸ ਨਾਲ ਹੀ ਆਦਾਲਤ ਨੇ ਕਿਹਾ ਕਿ ਕੇਜਰੀਵਾਲ ਨੂੰ 2 ਜੂਨ ਨੂੰ ਅਦਾਲਤ ਸਾਹਮਣੇ ਸਲੰਡਰ ਕਰਨਾ ਪਵੇਗਾ।

ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਨੇ ਈਡੀ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਉਹ ਚੋਣ ਪ੍ਰਚਾਰ ਦੇ ਮੱਦੇਨਜ਼ਰ ਕੇਜਰੀਵਾਲ ਨੂੰ ਅੰਤ੍ਰਿਮ ਜ਼ਮਾਨਤ ਦੇਣ ‘ਤੇ ਵਿਚਾਰ ਕਰ ਸਕਦੀ ਹੈ। ਉਸ ਦੀ ਜ਼ਮਾਨਤ ‘ਤੇ ਅੱਜ ਸੁਪਰੀਮ ਕੋਰਟ ਆਪਣਾ ਫੈਸਲਾ ਸੁਣਾਏਗੀ।

Leave a Reply

Your email address will not be published. Required fields are marked *

View in English