View in English:
December 22, 2024 8:52 am

ਅਰਵਿੰਦ ਕੇਜਰੀਵਾਲ ਨੇ ਸ਼ੁਰੂ ਕੀਤੀ ਸੰਜੀਵਨੀ ਸਕੀਮ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਦਸੰਬਰ 18

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਬਜ਼ੁਰਗਾਂ ਲਈ ਸੰਜੀਵਨੀ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਤਹਿਤ ਦਿੱਲੀ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਇਲਾਜ ਮੁਫ਼ਤ ਹੋਵੇਗਾ।

ਇਸ ਯੋਜਨਾ ਦਾ ਐਲਾਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਦਿੱਲੀ ਦੇ ਲੋਕਾਂ ਲਈ ਸੰਜੀਵਨੀ ਲੈ ਕੇ ਆਇਆ ਹਾਂ। ਦਿੱਲੀ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦਾ ਮੁਫ਼ਤ ਇਲਾਜ ਹੋਵੇਗਾ। ਇਲਾਜ ਦਾ ਸਾਰਾ ਖਰਚਾ ਦਿੱਲੀ ਸਰਕਾਰ ਚੁੱਕੇਗੀ। ਇਹ ਕੇਜਰੀਵਾਲ ਦੀ ਗਾਰੰਟੀ ਹੈ। ਆਮ ਆਦਮੀ ਪਾਰਟੀ ਦੇ ਵਰਕਰ ਰਜਿਸਟ੍ਰੇਸ਼ਨ ਲਈ ਘਰ-ਘਰ ਜਾ ਜਾਣਗੇ।

ਦਿੱਲੀ ਦੇ ਸਾਬਕਾ ਸੀਐਮ ਨੇ ਕਿਹਾ ਕਿ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਹੋਵੇਗਾ। ਇਲਾਜ਼ ਦੇ ਲਾਗਤ ਦੀ ਕੋਈ ਉਪਰਲੀ ਸੀਮਾ ਨਹੀਂ ਹੋਵੇਗੀ। APL, BPL ਕਾਰਡ ਦੀ ਲੋੜ ਨਹੀਂ ਪਵੇਗੀ। ਇਸਦੀ ਰਜਿਸਟ੍ਰੇਸ਼ਨ ਦੋ-ਤਿੰਨ ਦਿਨਾਂ ਵਿੱਚ ਸ਼ੁਰੂ ਹੋ ਜਾਵੇਗੀ। ਸਾਡੇ ਵਰਕਰ ਤੁਹਾਡੇ ਘਰ ਆਉਣਗੇ, ਤੁਹਾਨੂੰ ਇੱਕ ਕਾਰਡ ਦੇਣਗੇ, ਇਸਨੂੰ ਸੁਰੱਖਿਅਤ ਰੱਖੋ। ਚੋਣਾਂ ਤੋਂ ਬਾਅਦ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਉਹ ਯੋਜਨਾ ਬਣਾ ਕੇ ਲਾਗੂ ਕਰੇਗੀ।

Leave a Reply

Your email address will not be published. Required fields are marked *

View in English