View in English:
July 26, 2025 12:45 am

ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ : ਡਾ ਬਲਜੀਤ ਕੌਰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੁਲਾਈ 24

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4503 ਲਾਭਪਾਤਰੀਆਂ ਨੂੰ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ ਕੁੱਲ 4503 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ। ਇਹਨਾਂ 4503 ਲਾਭਪਾਤਰੀਆਂ ਨੂੰ ਕਵਰ ਕਰਨ ਲਈ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਅੰਮ੍ਰਿਤਸਰ ਦੇ 1268, ਬਰਨਾਲਾ ਦੇ 107, ਫਰੀਦਕੋਟ ਦੇ 343, ਫਤਹਿਗੜ੍ਹ ਸਾਹਿਬ ਦੇ 193, ਗੁਰਦਾਸਪੁਰ ਦੇ 57, ਹੁਸ਼ਿਆਰਪੁਰ ਦੇ 668 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜਿਲ੍ਹਾ ਮਾਨਸਾ ਦੇ 286, ਸ੍ਰੀ ਮੁਕਤਸਰ ਸਾਹਿਬ ਦੇ 255, ਪਟਿਆਲਾ ਦੇ 349, ਪਠਾਨਕੋਟ ਦੇ 55, ਰੂਪਨਗਰ ਦੇ 196, ਐਸ.ਏ.ਐਸ.ਨਗਰ ਦੇ 266, ਸੰਗਰੂਰ ਦੇ 155, ਮਾਲੇਰਕੋਟਲਾ ਦੇ 37 ਅਤੇ ਜਿਲ੍ਹਾ ਤਰਨਤਾਰਨ ਦੇ 268 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਉਨ੍ਹਾਂ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ DBT ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

Leave a Reply

Your email address will not be published. Required fields are marked *

View in English