View in English:
May 19, 2024 10:53 pm

ਅੰਮ੍ਰਿਤਪਾਲ ਬਾਰੇ ਸਥਿਤੀ ਸਪਸ਼ੱਟ ਕਰੇ ਸਰਕਾਰ : ਗਿਆਨੀ ਹਰਪ੍ਰੀਤ ਸਿੰਘ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਮਾਰਚ 26

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਇਕ ਵੱਡਾ ਸਵਾਲ ਹੈ ਕਿ ਇੰਨੀ ਪੁਲਿਸ ਹੋਣ ਦੇ ਬਾਵਜੂਦ ਵੀ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ ਅਤੇ ਜੇਕਰ ਗ੍ਰਿਫਤਾਰ ਕੀਤਾ ਹੈ ਤਾਂ ਇਸ ਸਬੰਧੀ ਪੰਜਾਬ ਸਰਕਾਰ ਨੂੰ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।

ਇਕ ਵੀਡੀਓ ਸੰਦੇਸ਼ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਜੇਕਰ ਬਾਹਰ ਹੈ ਤਾਂ ਉਸਨੂੰ ਖੁਦ ਹੀ ਆਪਣੇ ਆਪ ਨੂੰ ਪੇਸ਼ ਕਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਡੇ ਨੌਜਵਾਨ ਜਿਹਨਾਂ ਸੋਸ਼ਲ ਮੀਡੀਆ ’ਤੇ ਜਾਂ ਕਿਤੇ ਹੋਰ ਕੋਈ ਵੀ ਟਿੱਪਣੀ ਸਾਂਝੀ ਕਰ ਦਿੱਤੀ ਹੈ ਤਾਂ ਉਹਨਾਂ ਨੂੰ ਪੁਲਿਸ ਅਤੇ ਪੰਜਾਬ ਸਰਕਾਰ ਵੱਲੋਂ ਘਰਾਂ ਵਿਚੋਂ ਫੜ ਕੇ ਜੇਲ੍ਹਾਂ ਵਿਚ ਸੁੱਟਣਾ ਉਹਨਾਂ ਦੇ ਭਵਿੱਖ ਲਈ ਠੀਕ ਨਹੀਂ ਹੈ।

Leave a Reply

Your email address will not be published. Required fields are marked *

View in English