View in English:
May 7, 2024 4:25 am

ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਲੜੇਗਾ ਚੋਣ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਪ੍ਰੈਲ 26

ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ‘ਚ ਆਜ਼ਾਦ ਤੌਰ ‘ਤੇ ਲੋਕ ਸਭਾ ਚੋਣਾਂ ਲੜਨ ‘ਤੇ ਦੀਆਂ ਖ਼ਬਰਾਂ ਚੱਲ ਰਹੀਆਂ ਸਨ। ਅੱਜ ਪਰਿਵਾਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਕਿ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਆਜ਼ਾਦ ਚੋਣ ਲੜੀ ਜਾਵੇਗੀ।

ਇਸ ਸਬੰਧੀ ਅੰਮ੍ਰਿਤਪਾਲ ਦੀ ਮਾਤਾ ਨੇ ਬਕਾਇਦਾ ਪ੍ਰੈੱਸ ਕਾਨਫਰੰਸ ਵਿਚ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਉੱਤੇ ਵੱਡੇ ਪੱਧਰ ਉਤੇ ਕੀਤੇ ਜਾ ਰਹੇ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ, ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਰੂਪ ਦੇਣ ਵਾਸਤੇ, ਐਨ.ਐੱਸ.ਏ. ਖਤਮ ਕਰਵਾਉਣ ਲਈ, ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਦਰਦ ਨੂੰ ਅੰਤਰਰਾਸ਼ਟਰੀ ਪੱਧਰ ਉਤੇ ਲਿਜਾਣ ਲਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗਾ।

Leave a Reply

Your email address will not be published. Required fields are marked *

View in English