View in English:
July 4, 2024 7:00 pm

ਅੰਮ੍ਰਿਤਪਾਲ ਸਿੰਘ ਜਲਦੀ ਹੀ MP ਵਜੋਂ ਸਹੁੰ ਚੁੱਕ ਸਕਦੇ ਹਨ, ਪੰਜਾਬ ਸਰਕਾਰ ਨੇ ਲੋਕ ਸਭਾ ਸਪੀਕਰ ਨੂੰ ਭੇਜੀ ਅਰਜ਼ੀ

ਨਵੀਂ ਦਿੱਲੀ : ਪੰਜਾਬ ਸਰਕਾਰ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਪੈਰੋਲ ਦਿੱਤੀ ਜਾਵੇ। ਤੁਹਾਨੂੰ ਦੱਸ ਦੇਈਏ ਕਿ ਯੂਏਪੀਏ ਤਹਿਤ ਗੁਹਾਟੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਇਸ ਵਾਰ ਆਜ਼ਾਦ ਉਮੀਦਵਾਰ ਵਜੋਂ ਖਡੂਰ ਸਾਹਿਬ ਤੋਂ ਚੋਣ ਜਿੱਤਿਆ ਹੈ। ਸਾਬਕਾ ਸੰਸਦ ਮੈਂਬਰ ਅਤੇ ਅੰਮ੍ਰਿਤਪਾਲ ਦੇ ਬੁਲਾਰੇ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਜ਼ਿਲਾ ਮੈਜਿਸਟ੍ਰੇਟ ਅੱਗੇ ਅੰਮ੍ਰਿਤਪਾਲ ਦੀ ਪੈਰੋਲ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ।

ਖਾਲਸਾ ਨੇ ਕਿਹਾ, ਮੈਜਿਸਟਰੇਟ ਨੇ ਇਹ ਪਟੀਸ਼ਨ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਭੇਜੀ ਅਤੇ ਉਸ ਤੋਂ ਬਾਅਦ ਇਸ ਨੂੰ ਲੋਕ ਸਭਾ ਸਪੀਕਰ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੁਣੇ ਗਏ ਮੈਂਬਰ ਨੂੰ 60 ਦਿਨਾਂ ਦੇ ਅੰਦਰ ਮੈਂਬਰਸ਼ਿਪ ਲੈਣੀ ਪੈਂਦੀ ਹੈ। ਹਾਲਾਂਕਿ ਲੋਕ ਸਭਾ ਨੇ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ। ਪੰਜਾਬ ਤੋਂ ਚੁਣੇ ਗਏ ਕੁੱਲ 13 ਸੰਸਦ ਮੈਂਬਰਾਂ ‘ਚੋਂ 12 ਨੇ ਸਹੁੰ ਚੁੱਕੀ ਹੈ। ਇਸ ਦੌਰਾਨ ,ਜੰਮੂ-ਕਸ਼ਮੀਰ ਦੇਬਾਰਾਮੂਲਾ ਤੋਂ ਸੰਸਦ ਮੈਂਬਰ ਇੰਜੀਨੀਅਰ ਰਸ਼ੀਦ ਸਹੁੰ ਨਹੀਂ ਚੁੱਕ ਸਕੇ। ਉਹ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਦਰਜ ਇੱਕ ਕੇਸ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਵੀ ਬੰਦ ਹੈ। ਹਾਲਾਂਕਿ ਹੁਣ ਐਨਆਈਏ ਉਨ੍ਹਾਂ ਨੂੰ ਸਹੁੰ ਚੁੱਕਣ ਲਈ ਪੈਰੋਲ ਦੇਣ ਲਈ ਤਿਆਰ ਹੋ ਗਈ ਹੈ।

ਅੰਮ੍ਰਿਤਪਾਲ ਦੇ ਵਕੀਲ ਅਨੁਸਾਰ ਸਿੰਘ ਨੇ 11 ਜੂਨ ਨੂੰ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਹਿਰਾਸਤ ਤੋਂ ਆਰਜ਼ੀ ਰਿਹਾਈ ਦੀ ਮੰਗ ਕੀਤੀ ਸੀ। ‘ਵਾਰਿਸ ਪੰਜਾਬ ਦੇ’ ਸੰਸਥਾ ਦਾ ਮੁਖੀ ਸਿੰਘ ਇਸ ਸਮੇਂ ਐਨਐਸਏ ਤਹਿਤ ਆਪਣੇ ਨੌਂ ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ 404430 ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਦੇ ਫਰਕ ਨਾਲ ਹਰਾਇਆ। ਸਿੰਘ ਨੂੰ ਪੰਜਾਬ ਦੇ ਮੋਗਾ ਦੇ ਪਿੰਡ ਰੋਡੇ ਤੋਂ ਪਿਛਲੇ ਸਾਲ 23 ਅਪ੍ਰੈਲ ਨੂੰ ਇੱਕ ਮਹੀਨੇ ਤੋਂ ਵੱਧ ਲੰਮੀ ਭਾਲ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।

Leave a Reply

Your email address will not be published. Required fields are marked *

View in English