View in English:
May 6, 2024 2:50 am

ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਲੜਨਗੇ ਚੋਣ

ਫੈਕਟ ਸਮਾਚਾਰ ਸੇਵਾ

ਬਰਨਾਲਾ, ਅਪ੍ਰੈਲ 24

ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ ਲੜਨਗੇ।

ਇਸ ਸੰਬੰਧੀ ਫੋਨ ‘ਤੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵਕੀਲ ਅਤੇ ਸਾਬਕਾ ਐਮ.ਪੀ. ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਆਏ ਹੋਏ ਹਨ। ਉਨ੍ਹਾਂ ਵਲੋਂ ਅਮ੍ਰਿਤਪਾਲ ਸਿੰਘ ਨੂੰ ਅਪੀਲ ਕੀਤੀ ਗਈ ਕਿ ਉਹ ਲੋਕ ਸਭਾ ਚੋਣਾਂ ਲੜਨ ਅਤੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ।

Leave a Reply

Your email address will not be published. Required fields are marked *

View in English