View in English:
September 15, 2024 10:42 am

ਅੰਮ੍ਰਿਤਸਰ ਦੀ ਪਟਾਕਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, 7 ਜਣੇ ਝੁਲਸੇ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਸਤੰਬਰ 2

ਜੰਡਿਆਲਾ ਗੁਰੂ ਇਲਾਕੇ ਦੇ ਪਿੰਡ ਨੰਗਲ ਗੁਰੂ ਨੇੜੇ ਬੀਤੀ ਰਾਤ ਪਟਾਕਿਆਂ ਦੀ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਅੱਗ ਦੀ ਲਪੇਟ ’ਚ ਆ ਕੇ 7 ਵਿਅਕਤੀ ਝੁਲਸ ਗਏ ਜਿਨ੍ਹਾਂ ਨੂੰ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।

ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਨੰਗਲ ਗੁਰੂ ’ਚ ਰਹਿਣ ਵਾਲੀ ਕੁਲਦੀਪ ਕੌਰ ਦੇ ਘਰ ਕਿਸੇ ਨੇ ਦੋ ਕਮਰੇ ਕਿਰਾਏ ’ਤੇ ਲਏ ਸਨ। ਰਾਤ ਨੂੰ ਪਟਾਕਿਆਂ ਵਾਲੇ ਕਮਰਿਆਂ ਵਿਚ ਅਚਾਨਕ ਅੱਗ ਲੱਗ ਗਈ। ਕੁਝ ਹੀ ਦੇਰ ਵਿਚ ਕਮਰਿਆਂ ਵਿਚ ਧਮਾਕੇ ਹੋਣੇ ਸ਼ੁਰੂ ਹੋ ਗਏ। ਅੱਗ ਲੱਗਣ ਕਾਰਨ ਕੁਲਦੀਪ ਕੌਰ, ਪ੍ਰਗਟ ਸਿੰਘ, ਜਗਮੀਤ ਸਿੰਘ, ਬਲਵਿੰਦਰ ਸਿੰਘ, ਜਗਦੀਸ਼ ਸਿੰਘ ਸਮੇਤ ਸੱਤ ਵਿਅਕਤੀ ਜ਼ਖ਼ਮੀ ਹੋ ਗਏ। ਘਟਨਾ ਵਾਲੀ ਥਾਂ ’ਤੇ ਆਸ-ਪਾਸ ਦੇ ਲੋਕਾਂ ਨੇ ਪਹੁੰਚ ਕੇ ਪੁਲਿਸ ਦੀ ਮਦਦ ਨਾਲ ਜ਼ਖਮੀਆਂ ਨੂੰ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ।

ਦੂਜੇ ਪਾਸੇ ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬਿ੍ਗੇਡ ਦੀ ਗੱਡੀ ਮੌਕੇ ’ਤੇ ਪਹੁੰਚ ਗਈ ਪਰ ਉਦੋਂ ਤੱਕ ਅੱਗ ਬੁਝ ਚੁੱਕੀ ਸੀ।

Leave a Reply

Your email address will not be published. Required fields are marked *

View in English