ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਮਈ 8
ਭਾਰਤ ਵਲੋਂ ‘ਆਪ੍ਰੇਸ਼ਨ ਸਿੰਦੂਰ’ ਤਹਿਤ ਪਾਕਿਸਤਾਨ ’ਚ ਅੱਤਵਾਦੀ ਟਿਕਾਣਿਆਂ ’ਤੇ ਕੀਤੇ ਹਵਾਈ ਹਮਲਿਆਂ ਤੋਂ ਬਾਅਦ ਸਰਹੱਦ ਉੱਤੇ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਕੂਲ ਕਾਲਜ ਹੁਣ 11 ਮਈ ਤੱਕ ਬੰਦ ਰੱਖੇ ਜਾਣਗੇ। ਇਹ ਜਾਣਕਾਰੀ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸੀ ਸਾਹਨੀ ਵਲੋਂ ਦਿੱਤੀ ਗਈ।
ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਸਾਰੇ ਸਕੂਲ ਕਾਲਜ 7-8 ਮਈ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਸੀ।