ਫੈਕਟ ਸਮਾਚਾਰ ਸੇਵਾ
ਇਸਲਾਮਾਬਾਦ, ਫਰਵਰੀ 19
ਆਈ.ਸੀ.ਸੀ. ਚੈਂਪੀਅਨਜ਼ ਟਰਾਫ਼ੀ 2025 ਅੱਜ ਤੋਂ ਸ਼ੁਰੂ ਹੋ ਰਹੀ ਹੈ। ਟੂਰਨਾਮੈਂਟ ਦਾ ਪਹਿਲਾ ਮੈਚ ਅੱਜ ਗਰੁੱਪ ਏ ਦੀਆਂ ਟੀਮਾਂ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਕਾਰ ਕਰਾਚੀ ਦੇ ਨੈਸ਼ਨਲ ਸਟੇਡੀਅਮ ਵਿਖੇ ਖੇਡਿਆ ਜਾਵੇਗਾ। ਪਾਕਿਸਤਾਨ ਟੂਰਨਾਮੈਂਟ ਦੇ ਇਤਿਹਾਸ ਵਿਚ ਹੁਣ ਤੱਕ ਨਿਊਜ਼ੀਲੈਂਡ ਨੂੰ ਹਰਾ ਨਹੀਂ ਸਕਿਆ ਹੈ। ਦੋਵੇਂ ਟੀਮਾਂ ਆਖਰੀ ਵਾਰ ਇਸ ਮਹੀਨੇ ਦੀ 14 ਤਰੀਕ ਨੂੰ ਇਕ ਇਕ ਦਿਨਾਂ ਮੈਚ ਵਿਚ ਇਕ ਦੂਜੇ ਦੇ ਸਾਹਮਣੇ ਹੋਈਆਂ ਸਨ ਜਦੋਂ ਨਿਊਜ਼ੀਲੈਂਡ ਨੇ ਤਿਕੋਣੀ ਲੜੀ ਦੇ ਫਾਈਨਲ ਵਿਚ ਪਾਕਿਸਤਾਨ ਨੂੰ ਹਰਾ ਕੇ ਖਿਤਾਬ ਜਿੱਤਿਆ ਸੀ।