View in English:
July 5, 2024 12:40 pm

ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ

ਚੰਡੀਗੜ੍ਹ : ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ ਅਤੇ ਜਲੰਧਰ ‘ਚ ਭਾਰੀ ਮੀਂਹ ਦਾ ਆਰੇਂਜ ਅਲਰਟ ਦਿੱਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਦਰਅਸਲ ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਵਿੱਚ ਅੱਜ ਵੀ ਮੌਸਮ ਖ਼ਰਾਬ ਰਹੇਗਾ। ਮੌਸਮ ਵਿਭਾਗ ਨੇ ਕਈ ਥਾਵਾਂ ‘ਤੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਹਰਿਆਣਾ ‘ਚ ਮੰਗਲਵਾਰ ਨੂੰ ਸਭ ਤੋਂ ਜ਼ਿਆਦਾ ਬਾਰਿਸ਼ ਮੇਵਾਤ ‘ਚ ਹੋਈ। ਇੱਥੇ 5 ਮਿਲੀਮੀਟਰ ਤੱਕ ਪਾਣੀ ਡਿੱਗਿਆ। ਹਾਲਾਂਕਿ ਮੀਂਹ ਤੋਂ ਬਾਅਦ ਵੀ ਦਿਨ ਦੇ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਖਾਸ ਫਰਕ ਨਹੀਂ ਦੇਖਿਆ ਗਿਆ। ਸਿਰਸਾ ਸਭ ਤੋਂ ਗਰਮ ਰਿਹਾ, ਇੱਥੇ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਦਰਜ ਕੀਤਾ ਗਿਆ।

ਹਰਿਆਣਾ ‘ਚ ਅੱਜ ਮਾਨਸੂਨ ਦੇ ਥੋੜ੍ਹਾ ਕਮਜ਼ੋਰ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 2 ਜ਼ਿਲ੍ਹਿਆਂ ਯਮੁਨਾਨਗਰ ਅਤੇ ਕਰਨਾਲ ਵਿੱਚ ਬਹੁਤ ਜ਼ਿਆਦਾ ਮੀਂਹ ਪੈਣ ਦੇ ਮੱਦੇਨਜ਼ਰ ਆਰੇਂਜ ਅਲਰਟ ਜਾਰੀ ਕੀਤਾ ਹੈ ਅਤੇ ਸਿਰਫ਼ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪੰਚਕੂਲਾ, ਅੰਬਾਲਾ, ਕੁਰੂਕਸ਼ੇਤਰ, ਕੈਥਲ, ਸੋਨੀਪਤ, ਪਾਣੀਪਤ ਅਤੇ ਸਿਰਸਾ ਸ਼ਾਮਲ ਹਨ। ਬਾਕੀ 13 ਜ਼ਿਲ੍ਹਿਆਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਹਿਮਾਚਲ ਪ੍ਰਦੇਸ਼ ਵਿੱਚ ਮੰਗਲਵਾਰ ਨੂੰ ਦਿਨ ਭਰ ਬੱਦਲ ਛਾਏ ਰਹੇ। ਕਾਂਗੜਾ ਦੀ ਧਰਮਸ਼ਾਲਾ ਅਤੇ ਸਿਰਮੌਰ ਜ਼ਿਲ੍ਹੇ ਦੇ ਨਾਹਨ ਵਿੱਚ ਬੇਸ਼ੱਕ ਮੀਂਹ ਪਿਆ ਹੈ, ਪਰ ਬਾਕੀ ਇਲਾਕਿਆਂ ਵਿੱਚ ਮਾਨਸੂਨ ਦਾ ਅਸਰ ਨਜ਼ਰ ਨਹੀਂ ਆਇਆ। ਮੌਸਮ ਵਿਭਾਗ ਨੇ 4 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਸੰਤਰੀ ਅਲਰਟ ਦਿੱਤਾ ਸੀ। ਹਿਮਾਚਲ ਦੇ ਕਾਂਗੜਾ ‘ਚ ਖੱਡ ‘ਚ ਨਹਾਉਣ ਗਏ ਸੈਲਾਨੀ ਫਸ ਗਏ। ਜਿਨ੍ਹਾਂ ਨੂੰ ਬਚਾ ਲਿਆ ਗਿਆ।

ਮੌਸਮ ਵਿਭਾਗ ਅਨੁਸਾਰ 7 ਜੁਲਾਈ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਮਾਨਸੂਨ ਦੇ ਕਮਜ਼ੋਰ ਹੋਣ ਕਾਰਨ ਮੀਂਹ ਨਹੀਂ ਪੈ ਰਿਹਾ।

Leave a Reply

Your email address will not be published. Required fields are marked *

View in English