View in English:
June 28, 2024 12:00 am

‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ

ਫੈਕਟ ਸਮਾਚਾਰ ਸੇਵਾ

ਜਲੰਧਰ, ਜੂਨ 21

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਹਿੰਦਰ ਭਗਤ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਭਰਨ ਸਮੇਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਅਮਨ ਅਰੋੜਾ, ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਅਤੇ ਹੋਰ ‘ਆਪ’ ਆਗੂ ਹਾਜ਼ਰ ਸਨ।

ਨਾਮਜ਼ਦਗੀ ਭਰਨ ਤੋਂ ਪਹਿਲਾਂ ਮਹਿੰਦਰ ਭਗਤ ਨੇ ਆਪਣੇ ਪਿਤਾ ਦਾ ਆਸ਼ੀਰਵਾਦ ਲਿਆ। ਉਨ੍ਹਾਂ ਦੇ ਪਿਤਾ ਚੁੰਨੀ ਲਾਲ ਭਗਤ ਅਕਾਲੀ-ਭਾਜਪਾ ਸਰਕਾਰ ਦੌਰਾਨ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਭਾਰਗਵ ਕੈਂਪ ਸਥਿਤ ਕਬੀਰ ਮੰਦਰ ਵਿੱਚ ਵੀ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਨਾਮਜ਼ਦਗੀ ਭਰਨ ਤੋਂ ਬਾਅਦ ਮਹਿੰਦਰ ਭਗਤ ਨੇ ਭਾਜਪਾ ਉਮੀਦਵਾਰ ਅਤੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ‘ਤੇ ਹਮਲਾ ਬੋਲਦਿਆਂ ਕਿਹਾ ਕਿ ਜਨਤਾ ਇਸ ਚੋਣ ‘ਚ ਧੋਖੇਬਾਜ਼ਾਂ ਨੂੰ ਸਬਕ ਸਿਖਾਏਗੀ। ਉਨ੍ਹਾਂ ਕਿਹਾ ਕਿ ਇਸ ਵਾਰ ਸ਼ੀਤਲ ਅੰਗੁਰਾਲ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ।

Leave a Reply

Your email address will not be published. Required fields are marked *

View in English