View in English:
May 12, 2024 7:07 pm

‘ਆਪ’ ਦੇ ਪ੍ਰਚਾਰ ਗੀਤ ‘ਤੇ ਲੱਗੀ ਪਾਬੰਦੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਪ੍ਰੈਲ 28

ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਚਾਰ ਗੀਤ ‘ਤੇ ਪਾਬੰਦੀ ਲਗਾ ਦਿੱਤੀ ਹੈ। ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਚੋਣ ਕਮਿਸ਼ਨ ਦੇ ਇਸ ਕਦਮ ਦੀ ਆਲੋਚਨਾ ਕੀਤੀ ਹੈ। ਪ੍ਰੈੱਸ ਕਾਨਫਰੰਸ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਤਾਨਾਸ਼ਾਹੀ ਸਰਕਾਰ ਦੇ ਲੱਛਣ ਹਨ। ਉਨ੍ਹਾਂ ਕਿਹਾ ਕਿ ਜਦੋਂ ਭਾਰਤੀ ਜਨਤਾ ਪਾਰਟੀ ਚੋਣ ਜ਼ਾਬਤੇ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕਣ ਲਈ ਈਡੀ ਅਤੇ ਸੀਬੀਆਈ ਦੀ ਵਰਤੋਂ ਕਰਦੀ ਹੈ ਤਾਂ ਭਾਰਤ ਦੇ ਚੋਣ ਕਮਿਸ਼ਨ ਨੂੰ ਇਸ ’ਤੇ ਕੋਈ ਇਤਰਾਜ਼ ਨਹੀਂ ਹੈ, ਪਰ ਜਦੋਂ ਆਮ ਆਦਮੀ ਪਾਰਟੀ ਗੀਤ ਵਿੱਚ ਉਨ੍ਹਾਂ ਬਾਰੇ ਲਿਖਦੀ ਹੈ ਤਾਂ ਉਸ ਸਮੇਂ ਇਸ ‘ਤੇ ਚੋਣ ਕਮਿਸ਼ਨ ਨੂੰ ਕਾਫੀ ਇਤਰਾਜ਼ ਹੈ।

Leave a Reply

Your email address will not be published. Required fields are marked *

View in English