View in English:
May 1, 2024 1:08 pm

ਆਮਿਰ ਖਾਨ ਦੀ ਡੀਪਫੇਕ ਵੀਡੀਓ ਮਾਮਲੇ ‘ਚ ਪੁਲਿਸ ਨੇ ਕੀਤੀ ਕਾਰਵਾਈ, ਅਣਪਛਾਤੇ ਵਿਅਕਤੀ ਖਿਲਾਫ FIR ਦਰਜ

ਫੈਕਟ ਸਮਾਚਾਰ ਸੇਵਾ

ਮੁੰਬਈ , ਅਪ੍ਰੈਲ 18

ਆਮਿਰ ਖਾਨ ਇਨ੍ਹੀਂ ਦਿਨੀਂ ਆਪਣੇ ਵਾਇਰਲ ਡੀਪਫੇਕ ਵੀਡੀਓ ਕਾਰਨ ਸੁਰਖੀਆਂ ‘ਚ ਹਨ। ਡੀਪਫੇਕ ਵੀਡੀਓ ਇੱਕ ਰਾਜਨੀਤਿਕ ਪਾਰਟੀ ਦੀ ਵਿਗਿਆਪਨ ਮੁਹਿੰਮ ਸੀ, ਜਿਸ ਵਿੱਚ ਉਹ ਰਾਜਨੀਤਿਕ ਪਾਰਟੀ ਦਾ ਪ੍ਰਚਾਰ ਕਰਦੇ ਹੋਏ ਦਿਖਾਈ ਦੇ ਰਹੇ ਸਨ। ਹਾਲ ਹੀ ‘ਚ ਅਭਿਨੇਤਾ ਦੇ ਅਧਿਕਾਰਤ ਬੁਲਾਰੇ ਨੇ ਇਸ ਵੀਡੀਓ ਖਿਲਾਫ ਬਿਆਨ ਜਾਰੀ ਕਰਕੇ ਪੁਲੀਸ ‘ਚ ਸ਼ਿਕਾਇਤ ਦਰਜ ਕਰਵਾਈ ਸੀ। ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ ਕਿ ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਕਾਰਵਾਈ ਕੀਤੀ ਹੈ।

ਆਮਿਰ ਖਾਨ ਦੀ ਸਿਆਸੀ ਪਾਰਟੀ ਦਾ ਪ੍ਰਚਾਰ ਕਰਨ ਦਾ ਝੂਠਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੰਬਈ ਪੁਲੀਸ ਨੇ ਇਕ ਅਣਪਛਾਤੇ ਵਿਅਕਤੀ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ। ਅਭਿਨੇਤਾ ਦੇ ਦਫਤਰ ਵਲੋਂ ਖਾਰ ਪੁਲੀਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕੇਸ ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀਆਂ ਧਾਰਾਵਾਂ ਦੇ ਤਹਿਤ ਦਰਜ ਕੀਤਾ ਗਿਆ ਹੈ।

31 ਸੈਕਿੰਡ ਲੰਬੇ ਵੀਡੀਓ ‘ਚ ਆਮਿਰ ਖਾਨ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਭਾਰਤ ਦਾ ਹਰ ਨਾਗਰਿਕ ਕਰੋੜਪਤੀ ਹੈ। ਵੀਡੀਓ ਦੇ ਅੰਤਮ ਫਰੇਮ ਵਿੱਚ ਰਾਜਨੀਤਿਕ ਪਾਰਟੀ ਦੇ ਚਿੰਨ੍ਹ ਦਾ ਇੱਕ ਚਿੱਤਰ ਲਿਖਿਆ ਹੋਇਆ ਸੀ, ‘ਨਿਆਂ ਲਈ ਵੋਟ ਕਰੋ।’ ਬੈਕਗਰਾਊਂਡ ਆਡੀਓ ਵਿੱਚ ਵੀ ਇਹੀ ਗੱਲ ਸੁਣਾਈ ਦਿੱਤੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਆਮਿਰ ਖਾਨ ਦੇ ਬੁਲਾਰੇ ਨੇ ਵੀਡੀਓ ਨੂੰ ਫਰਜ਼ੀ ਦੱਸਿਆ ਅਤੇ ਅਧਿਕਾਰਤ ਬਿਆਨ ਜਾਰੀ ਕੀਤਾ।

ਆਮਿਰ ਖਾਨ ਦੇ ਬੁਲਾਰੇ ਦੇ ਅਧਿਕਾਰਤ ਬਿਆਨ ‘ਚ ਕਿਹਾ ਗਿਆ ਹੈ ਕਿ ਅਭਿਨੇਤਾ ਨੇ ਆਪਣੇ 35 ਸਾਲ ਪੁਰਾਣੇ ਕਰੀਅਰ ‘ਚ ਕਦੇ ਵੀ ਕਿਸੇ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕੀਤਾ। ਉਨ੍ਹਾਂ ਨੇ ਪਿਛਲੀਆਂ ਕਈ ਚੋਣਾਂ ਵਿੱਚ ਚੋਣ ਕਮਿਸ਼ਨ ਦੀਆਂ ਜਨ ਜਾਗਰੂਕਤਾ ਮੁਹਿੰਮਾਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਆਪਣੇ ਯਤਨਾਂ ਨੂੰ ਸਮਰਪਿਤ ਕੀਤਾ ਹੈ। ਅਸੀਂ ਹਾਲ ਹੀ ਵਿੱਚ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਚਿੰਤਤ ਹਾਂ ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਆਮਿਰ ਖਾਨ ਇੱਕ ਖਾਸ ਰਾਜਨੀਤਿਕ ਪਾਰਟੀ ਦਾ ਪ੍ਰਚਾਰ ਕਰ ਰਹੇ ਹਨ।

Leave a Reply

Your email address will not be published. Required fields are marked *

View in English