View in English:
April 25, 2024 5:42 am

ਆਸਟ੍ਰੇਲੀਆ ‘ਚ ਆਏ ਹੜ੍ਹ ਕਾਰਨ ਵਿਕਟੋਰੀਆ ਸੂਬੇ ‘ਚ ਐਮਰਜੈਂਸੀ ਦਾ ਐਲਾਨ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਕਤੂਬਰ 17

ਆਸਟ੍ਰੇਲੀਆ ‘ਚ ਆਏ ਹੜ੍ਹ ਕਾਰਨ ਸੈਂਕੜੇ ਘਰ ਤਬਾਹ ਹੋ ਗਏ ਹਨ। ਇਸ ਦੌਰਾਨ ਆਸਟਰੇਲੀਆ ਦੇ ਦੂਜੇ ਸਭ ਤੋਂ ਵੱਧ ਆਬਾਦੀ ਵਾਲੇ ਰਾਜ ਵਿਕਟੋਰੀਆ ਵਿੱਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕੀਤਾ ਗਿਆ ਹੈ। ਵਿਕਟੋਰੀਆ ਰਾਜ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਸੂਬੇ ਦੀ ਰਾਜਧਾਨੀ ਮੈਲਬੌਰਨ ਦੇ ਕੁਝ ਇਲਾਕਿਆਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ।

ਆਸਟ੍ਰੇਲੀਅਨ ਸਰਕਾਰ ਨੇ ਵੀ ਤਿੰਨ ਰਾਜਾਂ ਵਿੱਚ ਭਾਰੀ ਮੀਂਹ ਕਾਰਨ ਖੇਤਰੀ ਲੋਕਾਂ ਨੂੰ ਸੁਰੱਖਿਅਤ ਇਲਾਕਿਆਂ ਵਿੱਚ ਜਾਣ ਦੇ ਆਦੇਸ਼ ਦਿੱਤੇ ਹਨ। ਦੱਸ ਦਈਏ ਕਿ ਕੁਝ ਇਲਾਕਿਆਂ ‘ਚ 24 ਘੰਟਿਆਂ ਦੀ ਬਾਰਿਸ਼ ਕਾਰਨ ਅਚਾਨਕ ਹੜ੍ਹ ਦਾ ਪਾਣੀ ਵਧ ਗਿਆ ਹੈ। ਭਾਰੀ ਮੀਂਹ ਦਾ ਪਾਣੀ ਕਈ ਘਰਾਂ ਵਿੱਚ ਵੜ ਗਿਆ। ਦੇਸ਼ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਹੁਣ ਤੱਕ 20 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ​​ਚੁੱਕੀ ਹੈ।

Leave a Reply

Your email address will not be published. Required fields are marked *

View in English