View in English:
May 3, 2024 8:40 pm

ਆਸ਼ੀਸ਼ ਮਿਸ਼ਰਾ ਦਾ ਯੂਪੀ ‘ਚ ਘੁੰਮਣਾ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ :SC

ਕੇਂਦਰੀ ਮੰਤਰੀ ਦੇ ਬੇਟੇ ‘ਤੇ ਸੁਪਰੀਮ ਕੋਰਟ ਨਾਰਾਜ਼
4 ਕਿਸਾਨਾਂ ਨੂੰ ਕਾਰ ਨਾਲ ਕੁਚਲ ਕੇ ਹੱਤਿਆ ਕਰਨ ਦੇ ਮੁੱਖ ਦੋਸ਼ੀ ਹੈ ਮਿਸ਼ਰਾ
ਅਦਾਲਤ ਨੇ ਸ਼ਰਤ ਰੱਖੀ ਸੀ ਕਿ ਉਹ ਉੱਤਰ ਪ੍ਰਦੇਸ਼ ਤੋਂ ਬਾਹਰ ਰਹਿਣਗੇ
ਨਵੀਂ ਦਿੱਲੀ : ਲਖੀਮਪੁਰ ਖੇੜੀ ‘ਚ ਕਿਸਾਨਾਂ ਦੇ ਧਰਨੇ ਦੌਰਾਨ ਕਾਰ ਨਾਲ ਕੁਚਲ ਕੇ 4 ਲੋਕਾਂ ਦੀ ਹੱਤਿਆ ਕਰਨ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ‘ਤੇ ਸੁਪਰੀਮ ਕੋਰਟ ਨੇ ਤਿੱਖੀ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਕਿ ਜੇਕਰ ਆਸ਼ੀਸ਼ ਮਿਸ਼ਰਾ ਯੂਪੀ ਵਿੱਚ ਆ ਕੇ ਸਮਾਗਮਾਂ ਵਿੱਚ ਹਿੱਸਾ ਲੈ ਰਿਹਾ ਹੈ ਤਾਂ ਇਹ ਉਸ ਨੂੰ ਮਿਲੀ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ਦੀ ਸਪੱਸ਼ਟ ਉਲੰਘਣਾ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਨੇ ਕਿਹਾ ਕਿ ਜੇਕਰ ਆਸ਼ੀਸ਼ ਮਿਸ਼ਰਾ ਖੁਦ ਪ੍ਰੋਗਰਾਮਾਂ ਵਿੱਚ ਆ ਰਹੇ ਹਨ ਤਾਂ ਇਹ ਸ਼ਰਤਾਂ ਦੀ ਉਲੰਘਣਾ ਹੈ। ਦੱਸ ਦੇਈਏ ਕਿ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੰਦੇ ਹੋਏ ਅਦਾਲਤ ਨੇ ਇਹ ਸ਼ਰਤ ਰੱਖੀ ਸੀ ਕਿ ਉਹ ਉੱਤਰ ਪ੍ਰਦੇਸ਼ ਤੋਂ ਬਾਹਰ ਰਹਿਣਗੇ। ਆਸ਼ੀਸ਼ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਟੈਨੀ ਦਾ ਪੁੱਤਰ ਹੈ।

Leave a Reply

Your email address will not be published. Required fields are marked *

View in English