View in English:
May 4, 2024 6:56 pm

ਇੰਡੀਆ ਗੇਟ ਨੇੜੇ ਆਈਸ ਕਰੀਮ ਵੇਚਣ ਵਾਲੇ ਦੀ ਚਾਕੂ ਮਾਰ ਕੇ ਹੱਤਿਆ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਪ੍ਰੈਲ 25

ਦਿੱਲੀ ਦੇ ਇੰਡੀਆ ਗੇਟ ਨੇੜੇ ਇਕ ਆਈਸਕ੍ਰੀਮ ਵੇਚਣ ਵਾਲੇ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਪ੍ਰਭਾਕਰ (25) ਵਜੋਂ ਹੋਈ ਹੈ। ਪੁਲੀਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੁਲੀਸ ਮੁਤਾਬਕ ਬੁੱਧਵਾਰ ਦੇਰ ਸ਼ਾਮ ਇਕ ਆਈਸਕ੍ਰੀਮ ਵੇਚਣ ਵਾਲੇ ‘ਤੇ ਚਾਕੂ ਨਾਲ ਹਮਲਾ ਕਰਨ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲੀਸ ਪੀੜਤ ਨੂੰ ਹਸਪਤਾਲ ਲੈ ਗਈ ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਜੇ ਵੀ ਕਾਤਲ ਤੋਂ ਪੁੱਛਗਿੱਛ ਕਰ ਰਹੀ ਹੈ।

ਪੁਲਿਸ ਅਨੁਸਾਰ ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਲੜਾਈ ਝਗੜੇ ਕਾਰਨ ਮ੍ਰਿਤਕ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ ਹੈ। ਮ੍ਰਿਤਕ ਦੇ ਸਰੀਰ ‘ਤੇ ਤਿੰਨ ਜ਼ਖਮ ਸਨ, ਜਿਨ੍ਹਾਂ ‘ਚੋਂ ਇਕ ਬਹੁਤ ਡੂੰਘਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਕੋਲੋਂ ਕੁਝ ਪੈਸੇ, ਇੱਕ ਘੜੀ ਅਤੇ ਇੱਕ ਬੈਗ ਜ਼ਬਤ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *

View in English